Tuesday, July 7, 2026

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਸੁੱਖਾ ਜਿੰਦਾ ਦੀ ਯਾਦ `ਚ ਹੋਇਆ ਸਮਾਗਮ

ਅੰਮ੍ਰਿਤਸਰ, 11 (ਪੰਜਾਬ ਪੋਸਟ ਬਿਊਰੋ) – ਸੰਨ 1984 ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜ਼ੀ ਹਮਲੇ ਦੀ ਅਗਵਾਈ ਕਰਨ ਵਾਲੇ ਭਾਰਤੀ ਫੌਜ਼ ਦੇ akal takhtਜਨਰਲ ਵੈਦਿਆ ਕਾਂਡ ਨਾਲ ਸਬੰਧਤ ਭਾਈ ਹਰਜਿੰਦਰ ਸਿੰਘ ਜ਼ਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਲਾਨਾ ਸ਼ਰਧਾਂਜਲੀ ਸਮਾਗਮ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਸਿੰਘਾਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਇਸ ਸਮਾਰੋਹ ਵਿੱਚ ਉਚੇਚੇ ਤੌਰ `ਤੇ ਪਹੁੰਚੇ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਦੇ ਭਰਾਤਾ ਤੇ ਸ਼ਹੀਦ ਸੁਖਦੇਵ ਸਿੰਘ ਸੁੱਖਾ ਦੇ ਪਰਿਵਾਰਿਕ ਮੈਂਬਰਾਂ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਭਾਈ ਜ਼ਿੰਦਾ ਤੇ ਸੁੱਖਾ ਦੀ ਲਾਸਾਨੀ ਤੇ ਬੇਮਿਸਾਲ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿੰਨ੍ਹਾਂ ਨੇ ਵੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਾਲ ਮੱਥਾ ਲਾਇਆ ਹੈ। ਉਸ ਦਾ ਬਹੁਤ ਭੈੜਾ ਹਸ਼ਰ ਹੋਇਆ ਹੈ।ਇਸ ਮੌਕੇ ਦਲ ਖਾਲਸਾ ਦੀ ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਲ ਪਾਲ ਸਿੰਘ ਬਿੱਟੂ, ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਸਤਨਾਮ ਸਿੰਘ ਕੋਟ ਖਾਲਸਾ, ਬਲਜਿੰਦਰ ਸਿੰਘ ਢਿੱਲੋਂ, ਬੀਬੀ ਕੁਲਵੰਤ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply