ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਪੰਜਾਬੀ
ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰੀਤਿਕਾ ਤੇ ਰਸ਼ਮੀ ਨੇ 96.40% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਵਿਜੇ ਕੁਮਾਰ ਨੇ 87% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਕੋਮਲ ਰਾਣੀ ਨੇ 88.20% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 3 ਵਿਦਿਆਰਥੀਆਂ ਨੇ 90% ਤੋਂ ਵੱਧ, 15 ਵਿਦਿਆਰਥੀਆਂ ਨੇ 80% ਤੋਂ ਵੱਧ, 27 ਵਿਦਿਆਰਥੀਆਂ ਨੇ 75% ਤੋਂ ਵੱਧ ਅਤੇ 34 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਇਸੇ ਤਰਾਂ ਐਮ.ਐਸ.ਸੀ (ਆਈ.ਟੀ) ਤੀਜਾ ਸਮੈਸਟਰ ਦੇ ਨਤੀਜਿਆਂ `ਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ।ਇਸ ਨਤੀਜੇ ਅਨੁਸਾਰ ਵਿਦਿਆਰਥਣ ਕਿਰਨ ਜੈਨ ਨੇ 86.33% ਅੰਕ, ਪ੍ਰਭਜੋਤ ਕੌਰ ਨੇ 84.33% ਅੰਕ ਅਤੇ ਲਵਦੀਪ ਕੌਰ ਨੇ 80.83% ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਬਾਬਾ ਫ਼ਰੀਦ ਕਾਲਜ ਦੇ ਕੈਮਿਸਟਰੀ ਵਿਭਾਗ ਅਤੇ ਆਈ.ਟੀ ਵਿਭਾਗ ਦੇ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media