Monday, July 6, 2026

ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਰਿਫੈਰਸ਼ਮੈਂਟ ਮਿਲਣੀ ਸ਼ੁਰੂ- ਰਿਆੜ

ਅੰਮਿ੍ਤਸਰ, 12 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਖੇਡ ਵਿਭਾਗ ਵੱਲੋਂ ਚਲਾਏ ਜਾਂਦੇ ਖੇਡ ਵਿੰਗ, ਜੋ ਕਿ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ Gurlal S Riar Sports Officerਐਕਡਮੀਆਂ ਵਿਚ ਚੱਲਦੇ ਹਨ, ਵਿਚ ਖੇਡਦੇ ਬੱਚਿਆਂ ਨੂੰ ਰਿਫਰੈਸ਼ਮੈਂਟ ਮਿਲਣੀ ਸ਼ੁਰੂ ਹੋ ਗਈ ਹੈ।ਇਹ ਜਾਣਕਾਰੀ ਦਿੰਦੇ ਜਿਲਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਇਹ ਰਿਫਰੈਸ਼ਮੈਂਟ ਪਿਛਲੇ ਕਾਫੀ ਸਮੇਂ ਤੋਂ ਬਿਲਾਂ ਦੀ ਅਦਾਇਗੀ ਨਾ ਹੋਣ ਰੁਕੀ ਪਈ ਸੀ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਨਾਲ ਸਾਰੇ ਪੰਜਾਬ ਵਿਚ ਬਿਲਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਰੈਜੀਡੈਂਸਲ ਖਿਡਾਰੀਆਂ ਨੂੰ 200 ਰੁਪਏ ਪ੍ਰਤੀ ਖਿਡਾਰੀ ਅਤੇ ਡੇਅ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply