Monday, July 28, 2025
Breaking News

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ

????????????????????????????????????
????????????????????????????????????

ਯੂਨੀਵਰਸਿਟੀ ਵਿਖੇ ਹੈਂਡ ਬਾਲ ਦੇ ਇੰਟਰ ਕਾਲਜ ਮੁਕਾਬਲੇ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਉਕਤ ਮੁਕਾਬਲਿਆਂ ਦੌਰਾਨ ਕਾਲਜ ਦੀਆਂ ਖਿਡਾਰਨਾਂ, ਜੋ ਕਿ 2010 ਤੋਂ ਲਗਾਤਾਰ ਜਿੱਤਦੀਆਂ ਆ ਰਹੀਆਂ ਹਨ, ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਟੀਮ ਨੂੰ ਕਰਾਰੀ ਹਾਰ ਦਿੰਦੇ ਹੋਏ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਆਪਣੇ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਦੀ ਇਸ ਜਿੱਤ ’ਤੇ ਵਧਾਈ ਦਿੰਦਿਆ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਦੀਆਂ ਖਿਡਾਰਣਾਂ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਕਾਲਜ ਦੀਆਂ 9 ਵਿਦਿਆਰਥਣਾਂ ਪ੍ਰਭਜੀਤ ਕੌਰ, ਨਵਰੂਪ ਕੌਰ, ਮਨਿੰਦਰ ਕੌਰ, ਪਰਮਿੰਦਰ ਕੌਰ, ਸਿਮਰਜੀਤ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਅਨੂ ਵਰਮਾ ਅਤੇ ਕਿਰਨ ਸ਼ਰਮਾ ਹੈਂਡ ਬਾਲ ਦੇ ਸ਼ਿਮਲੇ ਵਿਖੇ ਦਸੰਬਰ ’ਚ ਹੋਣ ਵਾਲੇ ਇੰਟਰ-ਵਰਸਿਟੀ ਮੁਕਾਬਲੇ ਲਈ ਚੁਣੀਆਂ ਗਈਆਂ।ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਪ੍ਰਿੰ: ਡਾ. ਮਾਹਲ ਨੇ ਟੀਚਰ ਇੰਚਾਰਜ ਮਿਸ ਸੁਖਦੀਪ ਕੌਰ ਅਤੇ ਕੋਚ ਜਸਵੰਤ ਸਿੰਘ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਭਵਿੱਖ ’ਚ ਹੋਰ ਵੀ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply