ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ 13 ਅਕਤੂਬਰ 2017 ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਨ ਉਪਰੰਤ ਇਹ ਫੈਸਲਾ ਕੀਤਾ ਗਿਆ ਕਿ ਜੌਹਰ ਸਿੰਘ (ਪ੍ਰਧਾਨ) ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵੱਲੋਂ ਕੀਤੀ ਅਵੱਗਿਆ ਸਬੰਧੀ ਇਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਬਾਰ-ਬਾਰ ਬੁਲਾਇਆ ਜਾਂਦਾ ਰਿਹਾ, ਪ੍ਰੰਤੂ ਇਹ ਆਪਣੀ ਹਉਂਮੇ ਨੂੰ ਮੁੱਖ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਨਹੀਂ ਹੋਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਨੂੰ ਮੰਨਣ ਤੋਂ ਇਨਕਾਰੀ ਹੋਇਆ ਹੈ।ਇਸ ਲਈ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੌਹਰ ਸਿੰਘ ਨੂੰ ‘ਤਨਖਾਹੀਆ’ ਕਰਾਰ ਦਿੱਤਾ ਜਾਂਦਾ ਹੈ ਇਸਨੂੰ ਅਤੇ ਇਸ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਪੰਥਕ ਸੇਵਾਵਾਂ ਤੋਂ ਖਾਰਜ ਕੀਤਾ ਜਾਂਦਾ ਹੈ।ਜਦੋਂ ਤੱਕ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣੀ ਭੁੱਲ ਨਹੀਂ ਬਖਸ਼ਾ ਲੈਂਦਾ, ਓਨੀ ਦੇਰ ਤੱਕ ਦੇਸ਼-ਵਿਦੇਸ਼ ਦੀਆਂ ਸਮੂੰਹ ਸਿੱਖ ਸੰਗਤਾਂ ਇਸ ਨਾਲ ਕੋਈ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਾਂਝ ਨਾ ਰੱਖਣ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media