ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਪ੍ਰਧਾਨ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਬਣਾਈ ਗਈ ਪੜਤਾਲੀਆ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਵਧੀਕੀਆਂ ਨਾਦਰਸ਼ਾਹੀ ਕਾਰਵਾਈਆਂ ਅਤੇ ਦੁਰਭਾਗੀ ਘਟਨਾਂ ਸਬੰਧੀ ਦਰਸਾਇਆ ਗਿਆ ਹੈ। ਪੜਤਾਲੀਆ ਕਮੇਟੀ ਦੀ ਰਿਪੋਰਟ ਦੇ ਅਧਾਰਪੁਰ ਪੰਜ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਦੀ ਪ੍ਰਬੰਧਕ ਕਮੇਟੀ (ਟਰੱਸਟ) ਭੰਗ ਕੀਤਾ ਜਾਦਾ ਹੈ। ਜਿੰਨੀ ਦੇਰ ਤੱਕ ਇਲਾਕੇ ਦੀਆਂ ਸਿੱਖ ਸੰਗਤਾਂ ਦੀ ਰਾਏ ਅਨੁਸਾਰ ਇੱਥੋਂ ਦਾ ਪੁਖਤਾ ਪ੍ਰਬੰਧ ਗੁਰਮਤਿ ਮਰਿਯਾਦਾ ਅਨੁਸਾਰ ਨਹੀਂ ਹੁੰਦਾ, ਓਨੀ ਦੇਰ ਤੱਕ ਕਾਹਨੂੰਵਾਨ ਦੀ ਨਗਰ ਪੰਚਾਇਤ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੁਚਾਰੂ ਤਰੀਕੇ ਨਾਲ ਚਲਾਉਣ। ਓਥੇ ਗੁਰਦੁਆਰਾ ਸਾਹਿਬ ਵਿਖੇ ਕਬਜ਼ੇ ਦੀ ਨੀਅਤ ਨਾਲ ਬੈਠੇ ਕੁੱਝ ਸ਼ਰਾਰਤੀ ਅਨਸਰਾਂ ਅਤੇ ਉਨ੍ਹਾਂ ਦੀ ਪਿੱਠ ਥਾਪੜਣ ਵਾਲੇ ਰਾਜਨੀਤਕ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਤੋਂ ਬਾਜ਼ ਆਉਣ।ਕਾਹਨੂੰਵਾਨ ਪੰਚਾਇਤ ਪ੍ਰਸ਼ਾਸ਼ਨ ਦੀ ਮਦਦ ਨਾਲ ਓਥੇ ਸ਼ਰਾਰਤੀ ਅਨਸਾਰਾਂ ਨੂੰ ਗੁਰੂ-ਘਰ ਵਿਚੋਂ ਕੱਢ ਕੇ ਮਰਿਯਾਦਾ ਬਹਾਲ ਕਰਵਾਉਣ ਲਈ ਉਪਰਾਲੇ ਕਰਨ।ਜਲਦੀ ਹੀ ਇਲਾਕੇ ਦੀਆਂ ਸਿੱਖ ਸੰਗਤਾਂ ਨਾਲ ਵਿਚਾਰ ਕਰਕੇ ਓਥੋਂ ਦੇ ਪ੍ਰਬੰਧ ਚਲਾਉਣ ਲਈ ਪੁਖਤਾ ਪ੍ਰਬੰਧ ਕੀਤਾ ਜਾਵੇਗਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media