ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਲਾੲਬਿਰੇਰੀ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ ਵਿਖੇ ਕਰੀਅਰ ਕਾਉਂਸਲਿੰਗ ਦਾ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿੱਚ 10ਵੀਂ ਜਮਾਤ ਤੋਂ 12ਵੀਂ ਜਮਾਤ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਜ਼ਿਲਾ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਦੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਕ ਆਪਣੇ ਕਰੀਅਰ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਖੇਤਰ ਦੀ ਪੂਰੀ ਜਾਣਕਾਰੀ ਲੈ ਕੇ ਆਪਣੇ ਆਪ ਨੂੰ ਉਸ ਲਈ ਤਿਆਰ ਕਰਨਾ ਚਾਹੀਦਾ ਹੈ।
ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜਾ ਰਹੇ ਅਧਿਆਪਕ ਬੱੱਚਿਆਂ ਦੀ ਰੁਚੀ ਨੂੰ ਦੇਖਦੇ ਹੋਏ ਉਨਾਂ ਨੂੰ ਕੈਰੀਅਰ ਦੀ ਚੋਣ ਕਰਨ ਵਾਸਤੇ ਆਪਣੀ ਅਹਿਮ ਭੂਮਿਕਾ ਨਿਭਾ ਸਕਦੇ ਹਨ।ਉਨਾਂ ਕਿਹਾ ਕਿ 10ਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਅਗਲੀ ਜਮਾਤ ਦੇ ਵਿਸ਼ੇ ਆਪਣੀ ਕਰੀਅਰ ਨੂੰ ਧਿਆਨ ’ਚ ਰੱਖ ਕੇ ਚੁਣਨੇ ਚਾਹੀਦੇ ਹਨ।ਉਨਾਂ ਕਿਹਾ ਕਿ ਹਰ ਖੇਤਰ ’ਚ ਤਰੱਕੀ ਦੀ ਅਸੀਮ ਸੰਭਾਵਨਾਵਾਂ ਹੁੰਦੀਆਂ ਹਨ ਬੱਸ ਲੋੜ ਹੈ ਮਿਹਨਤ ਅਤੇ ਦਿ੍ਰੜ ਇਰਾਦੇ ਦੀ।ਇਸ ਮੌਕੇ ਜ਼ਿਲਾ ਲਾਇਬਰੇਰੀਅਨ ਨੇ ਬੱਚਿਆਂ ਦਾ ਇੱਕ ਛੌਟਾ ਜਿਹਾ ਟੈਸਟ ਲੈ ਕੇ ਉਨਾਂ ਦੀ ਰੁਜ਼ਗਾਰ ਬਾਰੇ ਰੁਚੀਆਂ ਨੂੰ ਜਾਣਿਆ।ਉਨਾਂ ਸਮੂਹ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਪੂਰੀ ਮਿਹਨਤ ਨਾਲ ਆਪਣੀ ਪੜਾਈ ਮੁਕੰਮਲ ਕਰਨ ਅਤੇ ਆਪਣੇ ਸਮਰੱਥਾ ਤੇ ਰੁਚੀ ਮੁਤਾਬਕ ਆਪਣੇ ਕਰੀਅਰ ਦੀ ਚੋਣ ਕਰਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media