Tuesday, June 30, 2026

ਕੌਮੀ ਜਥੇਦਾਰਾਂ ਵੱਲੋ ਕੋਟਕਪੁਰਾ ਦੇ ਰੋਸ ਮੁਜ਼ਾਹਰੇ ਵਿੱਚ ਸਿੱਖ ਸੰਗਤਾਂ ਵੱਡੀ ਗਿਣਤੀ `ਚ ਪੁੱਜਣ – ਭਾਈ ਮੋਹਕਮ ਸਿੰਘ

Mohkam Singhਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤਾਂ ਦੇ ਕੌਮੀ ਜਥੇਦਾਰਾਂ ਵੱਲੋ 14 ਅਕਤੂਬਰ ਨੂੰ ਹਰ ਸਾਲ ਦੀ ਤਰ੍ਾ ਤੱਤਕਾਲੀ ਬਾਦਲ ਸਰਕਾਰ ਦੇ ਤਸ਼ੱਦਦ ਨਾਲ ਦੋ ਸਿੰਘ ਸ਼ਹੀਦ ਕਰਨ ਦੇ ਦੋਸ਼ੀਆ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋ ਕੋਟਕਪੁਰਾ ਚੌਕ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਯੁਨਾਇਟਿਡ ਅਕਾਲੀ ਦਲ ਨੇ ਪੂਰਨ ਹਮਾਇਤ ਕਰਦਿਆਂ ਸੰਗਤਾਂ ਨੂੰ ਭਾਰੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ।
ਜਾਰੀ ਇੱਕ ਬਿਆਨ ਰਾਹੀ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਪਾਰਟੀ ਆਹੁੇਦਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸਰਬੱਤ ਖਾਲਸਾ ਸਮੇਂ ਲੱਖਾਂ ਦੀ ਗਿਣਤੀ ਦੇ ਸੰਗਤਾਂ ਦੇ ਇਕੱਠ ਵੱਲੋ ਥਾਪੇ ਗਏ ਤਖਤਾਂ ਦੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋ ਭਲਕੇ 14 ਅਕਤੂਬਰ ਨੂੰ 12 ਤੋ 3 ਵਜੇ ਤੱਕ ਕੋਟਕਪੂਰਾ ਚੌਕ ਵਿਖੇ ਰੱਖੇ ਗਏ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਭਾਈ ਮੋਹਕਮ ਸਿੰਘ ਨੇ ਕਿਹਾ ਕਿ 2015 ਵਿੱਚ ਜਦੋ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸੈਕੜਿਆਂ ਨੂੰ ਪੁਲੀਸ ਗੋਲੀ ਨਾਲ ਫੱਟੜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਖਿਲਾਫ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੋਈ ਕਾਰਵਾਈ ਨਹੀ ਕੀਤੀ।ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਅਣਪਛਾਤੀ ਪੁਲੀਸ ਦੇ ਖਿਲਾਫ ਪਰਚਾ ਦਰਜ ਕਰਕੇ ਮੁਕੱਦਮਾ ਦਰਜ ਕਰਨ ਦੀ ਖਾਨਾਪੂਰਤੀ ਕਰ ਦਿੱਤੀ ਤੇ ਕੈਪਟਨ ਸਰਕਾਰ ਨੇ ਵੀ 6 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਬੇਅਦਬੀ ਦੇ ਕਿਸੇ ਵੀ ਦੋਸ਼ੀ ਨੂੰ ਗਿ੍ਰਫਤਾਰ ਨਹੀ ਕੀਤਾ ਤੇ ਨਾ ਹੀ ਦੋਸ਼ੀ ਪੁਲੀਸ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਹਰੇਕ ਸਿੱਖ ਲਈ ਉਸ ਦੀ ਜਾਨ ਤੋ ਵੱਧ ਪਿਆਰਾ ਹੈ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋ ਵੱਧ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਰਨ ਅਤੇ ਸ਼ਾਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ਤੋ ਗੋਲੀ ਚਲਾਉਣ ਵਾਲਿਆਂ ਨੂੰ ਕਨੂੰਨ ਦੇ ਘੇਰੇ ਵਿੱਚ ਲਿਆਦਾ ਜਾ ਸਕੇ। ਇਸ ਸਮੇਂ ਭਾਈ ਸਤਨਾਮ ਸਿੰਘ ਮਨਾਵਾਂ, ਮਾਸਟਰ ਜੌਹਰ ਸਿੰਘ, ਬਾਬਾ ਚਮਕੌਰ ਸਿੰਘ ਭਾਈ ਰੂਪਾ, ਭਾਈ ਬਲਵੰਤ ਸਿੰਘ ਗੋਪਾਲਾ, ਜਸਵਿੰਦਰ ਸਿੰਘ ਘੋਲੀਆ, ਪਰਮਜੀਤ ਸਿੰਘ ਜਿਜੇਆਣੀ, ਭਾਈ ਕੁਲਵਿੰਦਰ ਸਿੰਘ ਕੋਟਕਪੂਰਾ ਫਰੀਦਕੋਟ, ਜੁਗਰਾਜ ਸਿੰਘ ਮੁਕਤਸਰ, ਜਸਬੀਰ ਸਿੰਘ ਮੰਡਿਆਲਾ ਅਤੇ ਪ੍ਰਸ਼ੋਤਮ ਸਿੰਘ ਫੱਗੂਵਾਲ ਵੀ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply