ਡੀ.ਜੀ.ਪੀ ਨੂੰ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੌਕਸੀ ਵਧਾਉਣ ਲਈ ਲਿਖਿਆ ਪੱਤਰ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਟਾਟਾ ਨਗਰ ਜਮਸ਼ੇਦਪੁਰ ਨਿਵਾਸੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਨਾਲ ਹਾਲ ਬਜ਼ਾਰ ਵਿਖੇ ਦਿਨ ਦਿਹਾੜੇ ਵਾਪਰੀ ਲੁੱਟ ਖੋਹ ਦੀ ਘਟਨਾ ਕਾਰਨ ਬੀਬੀ ਸਰਬਜੀਤ ਕੌਰ ਦੇ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।ਸਥਾਨਕ ਹਰਗੁਨ ਹਸਪਤਾਲ ਵਿਖੇ ਜ਼ੇਰੇ ਇਲਾਜ ਬੀਬੀ ਸਰਬਜੀਤ ਕੌਰ ਨੂੰ ਇਸ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੌਂਪਿਆ। ਦੱਸਣਯੋਗ ਹੈ ਕਿ ਗੁਰੂ ਘਰ ਵਿਖੇ ਦਰਸ਼ਨ ਕਰ ਪਹੁੰਚੇ ਇਸ ਸ਼ਰਧਾਲੂ ਪਰਿਵਾਰ ਨਾਲ ਸਥਾਨਕ ਹਾਲ ਬਾਜ਼ਾਰ ਵਿਖੇ ਕੁਝ ਲੁਟੇਰਿਆਂ ਵੱਲੋਂ ਉਨ੍ਹਾਂ ਦਾ ਪਰਸ ਖੋਹ ਲਿਆ ਗਿਆ ਸੀ, ਜਿਸ ਵਿਚ ਕੁੱਝ ਨਗਦੀ ਅਤੇ ਮਹਿੰਗਾ ਮੋਬਾਈਲ ਫੋਨ ਵੀ ਸੀ।ਇਸ ਘਟਨਾ ਸਮੇਂ ਲੁਟੇਰਿਆਂ ਦਾ ਵਿਰੋਧ ਕਰਦਿਆਂ ਬੀਬੀ ਸਰਬਜੀਤ ਕੌਰ ਨੂੰ ਸੱਟਾ ਲੱਗੀਆਂ ਸਨ।
ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਆਦੇਸ਼ਾਂ ਅਨੁਸਾਰ ਇਸ ਪੀੜਤ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ
Punjab Post Daily Online Newspaper & Print Media