ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਅਕਤੂਬਰ ਤੋਂ ਲੈ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਆਏ ਹੁਕਮਨਾਮੇ ਦੀ ਕਥਾ ਨਾਲ ਜੋੜਦੇ ਆ ਰਹੇ ਸਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਵੱਡਮੁੱਲਾ ਕਾਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ 5 ਅਕਤੂਬਰ ਤੋਂ ਕਥਾ ਦੀ ਸੇਵਾ ਨਿਭਾਈ ਗਈ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਭਾਈ ਹਰਮਿੱਤਰ ਸਿੰਘ ਕਥਾਵਾਚਕ ਅਤੇ ਹੋਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media