Monday, July 6, 2026

ਮੰਡੀ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਕਿਸਾਨ – ਵਿਧਾਇਕ ਲਾਡੀ

ਬਟਾਲਾ, 15 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਲਈ ਫੂਡ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ PPN1410201711ਪਿ੍ਰੰਸੀਪਲ ਸਕੱਤਰ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਫੂਡ ਸਪਲਾਈ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ. ਸੋਨਾ ਥਿੰਦ, ਡੀ.ਐਫ.ਐਸ.ਸੀ ਮੁਨੀਸ਼ ਨਰੂਲਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆਂ ਪਿ੍ਰੰਸੀਪਲ ਸਕੱਤਰ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਹਦਾਇਤਾਂ ‘ਤੇ ਰਾਜ ਭਰ ਦੀਆਂ ਮੰਡੀਆਂ ‘ਚ ਝੋਨੇ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾ ਰਹੀ ਹੈ।ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਪ੍ਰਿੰਸੀਪਲ ਸਕੱਤਰ ਨੇ ਦੱਸਿਆ ਕਿ ਰਾਜ ਵਿੱਚ 13 ਅਕਤੂਬਰ ਤੱਕ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮਿੱਲ ਮਾਲਕਾਂ ਵੱਲੋਂ ਕੁੱਲ 3280305 ਮੀਟਿਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਰਾਜ ਭਰ ਵਿਚ ਹੋਈ ਕੁੱਲ 3280305 ਮੀਟਿਰਕ ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 3131236 ਮੀਟਿਰਕ ਟਨ ਝੋਨੇ (95.5) ਫੀਸਦੀ) ਅਤੇ ਮਿੱਲ ਮਾਲਕਾਂ ਵੱਲੋਂ 149069 ਮੀਟਿਰਕ ਟਨ (4.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ ਹੈ।
ਸਿਨਹਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਸੁੱਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਪੂਰੇ ਤੋਲ ਤੇ ਰੇਟ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕੋਈ ਵੀ ਕਿਸਾਨਾਂ ਨਾਲ ਕਿਸੇ ਤਰਾਂ ਦੀ ਧੋਖਾਧੜੀ ਕਰਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨਾਂ ਸਕੱਤਰ ਮਾਰਕਿਟ ਕਮੇਟੀ ਬਟਾਲਾ ਨੂੰ ਹਦਾਇਤ ਕੀਤੀ ਕਿ ਮੰਡੀ ਦੇ ਗੇਟਾਂ ‘ਤੇ ਨਮੀਂ ਦੇ ਮੀਟਰ ਲਗਾਏ ਜਾਣ ਅਤੇ ਹਰ ਢੇਰੀ ਦੀ ਨਮੀਂ ਕਿਸਾਨ ਦੇ ਸਾਹਮਣੇ ਚੈੱਕ ਕੀਤੀ ਜਾਵੇ।
ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦਾ ਪੂਰਾ ਭਾਅ ਪਾਉਣ ਲਈ ਪੂਰੀ ਤਰਾਂ ਪੱਕਿਆ ਹੋਇਆ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਫਸਲ ਦਾ ਪੂਰਾ ਭਾਅ ਦਿੱਤਾ ਜਾਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply