Tuesday, July 7, 2026

ਕੇਵਲ ਦਿਵਾਲੀ ਵਾਲੇ ਦਿਨ 6.30 ਵਜੇ ਤੋਂ ਸਾਢੇ 9.00 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 19 ਅਕਤੂਬਰ ਨੂੰ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 9 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।ਇਸ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿਚ ਪਟਾਕੇ ਚਲਾਉਣ ’ਤੇ ਪੂਰਨ ਮਨਾਹੀ ਹੋਵੇਗੀ।ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੈਜਿਸਟਰੇਟ ਨੇ ਦੀਵਾਲੀ ਵਾਲੀ ਸ਼ਾਮ ਸਾਢੇ 6 ਵਜੇ ਤੋਂ ਪਹਿਲਾਂ ਅਤੇ ਰਾਤ ਸਾਢੇ 9 ਵਜੇ ਤੋਂ ਬਾਅਦ ਪਟਾਕੇ ਚਾਲਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਇਹ ਹੁਕਮ ਮਾਣਯੋਗ ਅਦਾਲਤ ਵਿਚ ਚੱਲ ਰਹੇ ਇਸ ਕੇਸ ਦੀ ਅਗਲੀ ਤਾਰੀਕ 26 ਅਕਤੂਬਰ ਤੱਕ ਲਾਗੂ ਰਹਿਣਗੇ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply