ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ।ਇਸ ਮੀਟਿੰਗ ਦੌਰਾਨ ਸਾਹਿਤ ਸਭਾ ਦੇ ਮੁੱਢਲੇ ਮੈਂਬਰ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਬਿਲਿੰਗ ਦੇ ਸੱਤਵੇਂ ਨਾਵਲ ‘ਗੁਲਾਬੀ ਨਗ ਵਾਲੀ ਮੁੰਦਰੀ’ ਦੀ ਘੁੰਡ ਚੁਕਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਬਲਵਿੰਦਰ ਸਿੰਘ ਚਹਿਲ ਯੂ.ਕੇ ਨੂੰ ਉਸ ਵੱਲੋਂ ਲਿਖੀ ਕਿਤਾਬ ‘ਇਟਲੀ ਵਿੱਚ ਸਿੱਖ ਫੌਜੀ’ ਜੋ ਕਿ ਦੂਜੇ ਵਿਸ਼ਵ ਯੁੱਧ ਮੌਕੇ ਸਿੱਖਾਂ ਦੁਆਰਾ ਕੀਤੀਆਂ ਕੁਰਬਾਨੀਆਂ ਸਬੰਧੀ ਹੈ, ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਹਾਜ਼ਰ ਲੇਖਕ, ਕਵੀ, ਕਹਾਣੀਕਾਰ ਆਪਣੀਆਂ ਰਚਨਾਵਾਂ ਪੇਸ਼ ਕਰਨਗੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media