Sunday, March 15, 2026

ਐਸ.ਐਸ.ਏ ਰਮਸਾ ਅਧਿਆਪਕ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਫਾਕੇ ਕੱਟਣ ਲਈ ਮਜਬੂਰ

ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਸੂਬਾ ਸਕੱਤਰ ਹਰਜੀਤ ਸਿੰਘ ਜੀਦਾ ਅਤੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਸਮਰਾਲਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਐਸ. ਐਸ. ਏ ਰਮਸਾ ਅਧੀਨ ਕੰਮ ਕਰਦੇ 14 ਹਜ਼ਾਰ ਅਧਿਆਪਕ ਪਿਛਲੇ ਦੋ ਮਹੀਨਿਆ ਤੋਂ ਤਨਖਾਹਾਂ ਨਾ ਮਿਲਣ ਕਰਕੇ ਫਾਕੇ ਕੱਟਣ ਲਈ ਮਜ਼ਬੂਰ ਹਨ।ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਨੇ ਦੱਸਿਆ ਕਿ ਐਸ. ਐਸ. ਏ ਰਮਸਾ ਅਧਿਆਪਕ ਯੂਨੀਅਨ ਪੰਜਾਬ ਪਿਛਲੇ 9 ਸਾਲਾਂ ਤੋਂ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ।ਇਸ ਸੰਘਰਸ਼ ਦੇ ਦਬਾਅ ਹੇਠ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ 3 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਇੱਕ ਕਾਨੂੰਨ ਇਮਪਲਾਇਰ ਵੈਲਫੇਅਰ ਐਕਟ 2016 ਪਾਸ ਕਰਨਾ ਪਿਆ ਸੀ।ਇਸ ਐਕਟ ਅਨੁਸਾਰ 27,000 ਮੁਲਾਜਮਾਂ ਨੇ ਸਿੱਧਾ ਰੈਗੂਲਰ ਅਤੇ ਲਗਭਗ 30,000 ਆਊਟ ਸੋਰਸਿੰਗ ’ਤੇ ਕੰਮ ਕਰਦੇ ਮੁਲਾਜਮਾਂ ਨੇ ਸਿੱਧਾ ਸਰਕਾਰ ਅਧੀਨ ਭਰਤੀ ਹੋ ਜਾਣਾ ਸੀ, ਪਰ ਮੌਜੂਦਾ ਕਾਂਗਰਸ ਸਰਕਾਰ ਨੇ ਜਿੱਥੇ ਮੁਲਾਜਮਾਂ ਨੂੰ ਰੈਗੂਲਰ ਕਰਨ ਵਾਲੇ ਕਾਨੂੰਨ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਕੇ ਅਧਿਆਪਕਾਂ ਵਿੱਚ ਬੇਵਿਸ਼ਵਾਸ਼ੀ ਪੈਦਾ ਕੀਂਤੀ ਹੈ।ਉਥੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਦੇ ਕੇ ਅਧਿਆਪਕਾਂ ਨੂੰ ਆਰਥਿਕ ਅਤੇ ਮਾਨਸਿਕ ਤੰਗੀ ਵੱਲ ਧੱਕਿਆ ਹੈ।ਬੱਚਿਆਂ ਦੀਆਂ ਫੀਸਾਂ, ਬਿਜਲੀ ਪਾਣੀ ਦੇ ਬਿੱਲ, ਬਿਮਾਰੀ ਦੇ ਇਲਾਜ ਕਰਾਉਣ ਅਤੇ ਘਰ ਦਾ ਗੁਜਾਰਾ ਮੁਸ਼ਕਿਲ ਹੋਇਆ ਪਿਆ ਹੈ।ਤਿਉਹਾਰਾਂ ਦੇ ਦਿਨਾਂ ਵਿੱਚ ਵੀ ਸਮੇਂ ਸਿਰ ਤਨਖਾਹਾਂ ਨਾ ਜਾਰੀ ਕਰਕੇ ਅਧਿਆਪਕਾਂ ਨੂੰ ਆਰਥਿਕ ਤੰਗੀ ਵੱਲ ਧੱਕਿਆ ਹੈ।ਆਗੂਆਂ ਨੇ ਦੱਸਿਆ ਕਿ ਐਸ.ਐਸ.ਏ ਰਮਸਾ ਨਾਲ ਸਬੰਧਿਤ ਅਧਿਆਪਕਾਂ ਦੀਆਂ ਤਨਖਾਹਾਂ ਅਕਸਰ 4-5 ਮਹੀਨੇ ਪੱਛੜ ਕੇ ਆਉਂਦੀਆਂ ਹਨ ਜੋ ਕਿ ਸੂਬਾ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੀ ਢਿੱਲੀ ਕਾਰਗੁਜਾਰੀ ਤੇ ਪ੍ਰਸ਼ਨ ਚਿੰਨ ਲਗਾਉਂਦਾ ਹੈ।ਉਨਾਂ ਸੂਬੇ ਸਰਕਾਰ ਤੋਂ ਸਮੇਂ ਸਿਰ ਤਨਖਾਹਾਂ ਦੀ ਮੰਗ ਕੀਤੀ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸੂਬਾ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply