Monday, July 6, 2026

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ

PPN1610201701ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਦੌਰਾਨ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ ਅਤੇ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਬੇਨਤੀ ਕੀਤੀ ਹੈ, ਜਿੰਨਾਂ ਵਿੱਚ ਮੁੱਖ ਤੌਰ `ਤੇ ਅੰਤਰਿਮ ਰਾਹਤ, ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਅਤੇ 1-1-06 ਤੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਪੈਨਸ਼ਨ ਵਿੱਚ ਵਾਧਾ ਸ਼ਾਮਲ ਹਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply