Monday, July 6, 2026

ਪੰਛੀ ਪਿਆਰੇ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਰਾਹੀ ਦਿੱਤਾ ਵਾਤਾਵਰਣ ਬਚਾਉਣ ਦਾ ਹੋਕਾ

ਗਰੀਨ ਦੀਵਾਲੀ ਮਨਾਉਣ ਲਈ ਪੰਜ ਪਿੰਡਾਂ ਵਿਚ ਜਾ ਕੇ ਲੋਕਾਂ ਤੱਕ ਕੀਤੀ ਪਹੁੰਚ

PPN1610201703ਸੰਦੌੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਾਤਾਵਰਣ ਤੇ ਪੰਛੀਆਂ ਦੀ ਸੇਵਾ ਸੰਭਾਲ ਲਈ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਪੰਛੀ ਪਿਆਰੇ’ ਤਹਿਤ ਹੁਣ ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ ਲਈ ਲੋਕਾਂ ਜਾਗਰੂਕਤਾ ਕਰਨ ਦਾ ਬੀੜਾ ਚੁੱਕ ਲਿਆ ਗਿਆ ਹੈ।ਮੁਹਿੰਮ ਤਹਿਤ ਵਾਤਾਵਰਣ ਪ੍ਰੇਮੀ ਤੇ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵੱਲੋਂ ਪਿੰਡ ਕੁਠਾਲਾ, ਬਧੇਸ਼ਾ, ਮਾਹਮਦਪੁਰ ਤੇ ਪੰਜਗਰਾਈਆਂ ਵਿਖੇ ਨਗਰ ਕੀਰਤਨ ਦੌਰਾਨ ਵਾਤਾਵਰਣ ਦੀ ਸੰਭਾਲ ਤੇ ਗ੍ਰੀਨ ਦੀਵਾਲੀ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਵੈਨਾਂ ਰਾਹੀ ਲੋਕਾਂ ਨੂੰ ਦਿਨੋ ਦਿਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਦਾ ਹੋਕਾ ਦਿੱਤਾ ਗਿਆ।
ਇਸ ਮੌਕੇ ਵਾਤਾਵਰਣ ਪ੍ਰੇਮੀ ਗੁਰਦਿਆਲ ਸਿੰਘ ਸ਼ੀਤਲ ਅਤੇ ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਰਾਜੇਸ਼ ਰਿਖੀ ਪੰਜਗਰਾਈਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਸਾਡਾ ਵਾਤਾਵਰਣ ਦਿਨੋ ਦਿਨ ਬਹੁਤ ਖਰਾਬ ਹੋ ਰਿਹਾ ਹੈ ਅਤੇ ਸਾਡੇ ਸਾਹ ਲੈਣ ਵਾਲੀ ਹਵਾ ਬਹੁਤ ਹੀ ਪ੍ਰਦੂਸ਼ਿਤ ਹੋ ਰਹੀ ਹੈ ਹੁਣ ਵੀ ਜੇਕਰ ਅਸੀਂ ਵੱਧ ਤੋਂ ਵੱਧ ਦਰੱਖਤ ਨਾ ਲਗਾਏ ਅਤੇ ਆਪਣੀਆਂ ਵਾਤਾਵਰਣ ਵਿਰੋਧੀ ਆਦਤਾਂ ਨੂੰ ਨਾ ਬਦਲਿਆਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਰਾ ਆਲਾ ਦੁਆਲਾ ਹੀ ਪ੍ਰਦੂਸ਼ਿਤ ਹੋ ਜਾਵੇਗਾ ਅਤੇ ਇਥੇ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ ਤੇ ਲੋਕ ਬਿਮਾਰੀਆਂ ਦੀ ਪੂਰੀ ਜਕੜ ਵਿੱਚ ਆ ਜਾਣਗੇ।ਉਹਨਾਂ ਨੇ ਪਿੰਡ ਵਾਸੀਆਂ ਨੂੰ ਪਾਣੀ ਬਚਾਉਣ ਅਤੇ ਪਟਾਕਿਆਂ ਦਾ ਤਿਆਗ ਕਰਕੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਰਿਖੀ ਨੇ ਦੱਸਿਆ ਕਿ ਪਟਾਕੇ ਮਨੁੱਖਾਂ ਅਤੇ ਜੀਵ ਜੰਤੂਆਂ ਦੇ ਲਈ ਬਹੁਤ ਹੀ ਹਾਨੀਕਾਰਕ ਹਨ ਇਹਨਾਂ ਦੀ ਵਰਤੋਂ ਨਾਲ ਜਿਥੇ ਇਕ ਰਾਤ ਵਿਚ ਹੀ ਵੱਡੀ ਮਾਤਰਾ ਵਿੱਚ ਪ੍ਰਦੂਸ਼ਣ ਫੈਲ ਜਾਂਦਾ ਹੈ, ਉਥੇ ਇਹਨਾਂ ਦੀ ਵਰਤੋਂ ਕਰਦੇ ਸ਼ਮੇ ਹਰ ਸਾਲ ਕਿੰਨੇ ਹੀ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।ਉਹਨਾਂ ਦੱਸਿਆ ਕਿ ਪਟਾਕਿਆਂ ਦੇ ਨੁਕਸਾਨ ਨਾਲ ਕਿੰਨੇ ਹੀ ਜੀਵ ਜੰਤੂ ਵੀ ਮਰ ਜਾਂਦੇ ਹਨ।ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪਟਾਕਿਆਂ ਦਾ ਤਿਆਗ ਕਰਕੇ ਦਰੱਖਤ ਲਗਾ ਕੇ, ਲੋੜਵੰਦਾਂ ਦੀ ਮਦਦ ਕਰਕੇ ਅਤੇ ਨਵੇ ਕੱਪੜੇ ਤੇ ਖਿਡੌਣੇ ਲੈ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਮਨਾਉਣ।ਇਸ ਮੌਕੇ ਪੰਛੀ ਪਿਆਰੇ ਮੁਹਿੰਮ ਦੇ ਸਰਪ੍ਰਸਤ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਮਾ. ਈਸਰ ਸਿੰਘ, ਕਰਤਾਰ ਸਿੰਘ ਅਲੀਪੁਰ, ਪ੍ਰਧਾਨ ਗੁਰਦੀਪ ਸਿੰਘ ਕੁਠਾਲਾ, ਗੋਬਿੰਦ ਸਿੰਘ ਫੌਜੀ, ਮਨਦੀਪ ਸਿੰਘ ਅਲੀਪੁਰ, ਡੋਗਰ ਸਿੰਘ ਸਮੇਤ ਵੱਡੀ ਗਿਣਤੀ ਦੇ `ਚ ਸੰਗਤਾਂ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply