Monday, July 6, 2026

ਮਾਡਰਨ ਸੈਕੂਲਰ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ

PPN1610201708ਧੂਰੀ, 16 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਸਾਇੰਸ ਫੇਅਰ ਅਤੇ ਹੈਰੀਟੇਜ ਫੇਅਰ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਾਇੰਸ, ਮੈਥ ਅਤੇ ਹੈਰੀਟੇਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਚੱਲ ਅਤੇ ਅਚੱਲ ਮਾਡਲ ਬਣਾ ਕੇ ਪੇਸ਼ ਕੀਤੇ ਗਏ।ਇਸ ਮੇਲੇ ਦਾ ਉਦਘਾਟਨ ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਨੇ ਕੀਤਾ।ਜਿਨ੍ਹਾਂ ਵਿਦਿਆਰਥੀਆਂ ਨੇ ਵਧੀਆ ਮਾਡਲ ਬਣਾਏ ਸਨ, ਉਨ੍ਹਾਂ ਨੂੰ ਸਕੂਲ ਦੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੂਨੀਅਰ ਗਰੁੱਪ ਵਿਚੋਂ ਲਖਦੀਪ ਸਿੰਘ ਅੱਠਵੀਂ ਕਲਾਸ ਦੇ ਵਿਦਿਆਰਥੀ ਨੇ ਜਨਰੇਟਰ ਦਾ ਮਾਡਲ ਪੇਸ਼ ਕਰਕੇ ਪਹਿਲਾ ਸਥਾਨ ਅਤੇ ਕਰਨਵੀਰ ਸਿੰਘ ਅੱਠਵੀਂ ਕਲਾਸ ਦੇ ਵਿਦਿਆਰਥੀ ਨੇ ਟਰੈਕਟਰ ਦਾ ਮਾਡਲ ਬਣਾ ਕੇ ਦੂਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਸੀਨੀਅਰ ਗਰੁੱਪ ਵਿਚੋਂ ਜਸਪ੍ਰੀਤ ਕੌਰ ਦਸਵੀਂ ਕਲਾਸ ਦੀ ਵਿਦਿਆਰਥਣ ਨੇ ਮਾਨਵ ਦਿਲ ਦਾ ਮਾਡਲ ਬਣਾ ਕੇ ਪਹਿਲਾ ਸਥਾਨ ਅਤੇ ਸਿਕੰਦਰ ਸਿੰਘ ਤੇ ਰਿਪਨਜੋਤ ਸਿੰਘ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਿੰਜਾਈ ਸਿਸਟਮ ਦਾ ਮਾਡਲ ਬਣਾ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਸੀਨੀਅਰ ਸੈਕੰਡਰੀ ਗਰੁੱਪ ਵਿਚੋਂ ਜਤਿੰਦਰ ਕੌਰ ਗਿਆਰਵੀਂ ਕਲਾਸ ਦੀ ਵਿਦਿਆਰਥਣ ਨੇ ਹਾਈਡਰੋਲਿਕ ਲਿਫਟ ਦਾ ਮਾਡਲ ਬਣਾ ਕੇ ਪਹਿਲਾ ਸਥਾਨ ਅਤੇ ਕਮਲਜੀਤ ਕੌਰ ਤੇ ਗਗਨਦੀਪ ਕੌਰ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਡੀ.ਐਨ.ਏ ਦਾ ਮਾਡਲ ਬਣਾ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਪ੍ਰੋਤਸਾਹਿਤ ਕੀਤਾ ਅਤੇ ਭਵਿੱਖ ਵਿਚ ਹੋਰ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply