ਅੰਮਿ੍ਤਸਰ, 16 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫ਼ਤਰ ਵਿਖੇ 26 ਅਕਤੂਬਰ ਨੂੰ ਸਾਬਕਾ ਸੈਨਿਕਾਂ ਦਾ ਜਿਲਾ ਪੱਧਰੀ ਕੈਂਪ ਕਰਾਇਆ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਮਿਲਣ ਵਾਲੀਆਂ ਮੈਡੀਕਲ ਸੁਵਿਧਾਵਾਂ, ਪੈਨਸ਼ਨ ਅਤੇ ਸਕਾਲਰਸ਼ਿਪ ਸਕੀਮਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਇਸ ਲਈ ਜਿਲਾ ਅੰਮਿ੍ਰਤਸਰ ਦੇ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 26 ਅਕਤੂਬਰ ਨੂੰ 10 ਵਜੇ ਜ਼ਿਲਾਂ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕੋਰਟ ਰੋਡ ਵਿਖੇ ਪਹੁੰਚਣ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media