Thursday, August 13, 2026

ਖਾਲਸਾ ਅਕੈਡਮੀ ਦਾ 58ਵੀਂ ਬਾਵਰਾ ਸੰਗੀਤ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ

PPN1610201712ਚੌਂਕ ਮਹਿਤਾ, 16 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸੰਗੀਤ ਕਲਾ ਮੰਚ (ਰਜਿ:) ਜਲੰਧਰ ਵੱਲੋਂ ਕਰਵਾਈ ਗਈ 58ਵੀਂ ਬਾਵਰਾ ਸੰਗੀਤ ਪ੍ਰਤੀਯੋਗਿਤਾ ਵਿੱਚ ਮਿਊਜ਼ਿਕ ਟੀਚਰ ਗੁਰਮੁੱਖ ਸਿੰਘ ਅਤੇ ਮਿਊਜ਼ਿਕ ਟੀਚਰ ਹਰਕੀਰਤ ਸਿੰਘ ਦੀ ਅਗਵਾਈ ਹੇਠ ਹਿੱਸਾ ਲਿਆ।ਇਸ ਦੌਰਾਨ ਖਾਲਸਾ ਅਕੈਡਮੀ ਦੇ ਵਿਦਿਆਰਥੀਆਂ ਵਿੱਚੋਂ ਸਿਮਰਨਜੀਤ ਸਿੰਘ ਨੇ ਤਬਲਾ ਸੋਲੋ ਵਿੱਚੋਂ ਤੀਸਰਾ ਸਥਾਨ, ਲਵਜੀਤ ਸਿੰਘ ਨੇ ਜੂਨੀਅਰ ਕਲਾਸੀਕਲ ਸੋਲੋ, ਜਸਬੀਰ ਸਿੰਘ, ਮਨਮੀਤ ਕੌਰ, ਕੁਲਜੀਤ ਕੌਰ ਨੇ ਸ਼ਬਦ ਗਾਇਨ ਵਿੱਚ ਵਿਸ਼ੇਸ਼ ਸਥਾਨ ਹਾਂਸਲ ਕੀਤਾ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪਿ੍ਰੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਬਾਜ ਸਿੰਘ, ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਮਿਊਜ਼ਿਕ ਟੀਚਰ ਗੁਰਮੁੱਖ ਸਿੰਘ, ਮਿਊਜ਼ਿਕ ਟੀਚਰ ਹਰਕੀਰਤ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਮਿਹਨਤ ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਸ਼ੁੱਭ ਇਛਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply