ਚੌਂਕ ਮਹਿਤਾ, 16 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ਅੰਮ੍ਰਿਤਸਰ ਵਿਖੇ 5 ਤੋਂ 6 ਅਕਤੂਬਰ 2017 ਨੂੰ ਕਰਵਾਈ ਗਈ ਜਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਕਰਾਟੇ ਕੋਚ ਜਤਿੰਦਰ ਸਿੰਘ ਦੀ ਅਗਵਾਈ ਹੇਠ ਭਾਗ ਲਿਆ।ਇਸ ਚੈਂਪੀਅਨਸ਼ਿਪ ਵਿੱਚ ਅੰਡਰ-17 ਵਰਗ ਦੇ 22 ਸਕੂਲਾਂ, ਅੰਡਰ-14 ਦੇ 24 ਸਕੂਲਾਂ ਅਤੇ ਅੰਡਰ- 19 ਦੇ 9 ਸਕੂਲਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਖਾਲਸਾ ਅਕੈਡਮੀ ਦੇ ਅੰਡਰ-17 ਵਰਗ ਦੇ ਹਰਨੇਕ ਸਿੰਘ ਨੇ ਸਿਲਵਰ ਮੈਡਲ, ਜਗਰੂਪ ਸਿੰਘ ਨੇ ਸਿਲਵਰ ਮੈਡਲ, ਹੁਸਨਪ੍ਰੀਤ ਸਿੰਘ ਨੇ ਬਰੋਂਜ਼ ਮੈਡਲ, ਯੁਗਰਾਜ ਸਿੰਘ ਨੇ ਬਰੋਂਜ਼ ਮੈਡਲ, ਅੰਡਰ-14 ਵਰਗ ਦੇ ਗੁਰਸ਼ਰਨ ਸਿੰਘ ਨੇ ਸਿਲਵਰ ਮੈਡਲ, ਮਾਨਕਦੀਪ ਸਿੰਘ ਨੇ ਬਰੋਂਜ਼ ਮੈਡਲ, ਜਸਕਰਨ ਸਿੰਘ ਨੇ ਬਰੋਂਜ਼ ਮੈਡਲ ਅਤੇ ਅੰਡਰ-19 ਵਰਗ ਦੇ ਜੰਗਬੀਰ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਖਾਲਸਾ ਅਕੈਡਮੀ ਦਾ ਨਾਂ ਰੋਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ:ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪਿ੍ਰੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਬਾਜ ਸਿੰਘ, ਬਸੰਤ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਕਰਾਟੇ ਕੋਚ ਜਤਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਖਿਡਾਰੀਆਂ ਨੂੰ ਉਹਨਾਂ ਦੀ ਮਿਹਨਤ ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਸ਼ੁੱਭ ਇਛਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media