Thursday, August 13, 2026

ਤਰਕਸ਼ੀਲ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਅੱਵਲ

PPN1610201717ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਰਾਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਆਤਮ ਪਬਲਿਕ ਸਕੂਲ ਅੰਮਿ੍ਰਤਸਰ ਦੀ ਵਿਦਿਆਰਥਣ ਆਸਿਮਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਆਯੂਸ਼ ਸਿੰਘ ਅਤੇ ਸੌਰਵ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਅੰਮਿ੍ਰਤਸਰ ਇਕਾਈ ਦੇ ਆਗੂਆਂ ਵਲੋਂ ਤਿੰਨਾਂ ਵਿਦਿਆਰਥੀਆਂ ਨੂੰ ਤਰਕਸ਼ੀਲ ਕਿਤਾਬਾਂ ਦਾ ਸੈਟ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਅਤੇ ਅਮਰਜੀਤ ਸਿੰਘ ਬਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿਚੋਂ ਵਹਿਮਾਂ ਭਰਮਾਂ, ਅੰਧ ਵਿਸ਼ਵਾਸ਼ਾਂ, ਅਖੌਤੀ ਚਮਤਕਾਰਾਂ, ਰੂੜੀਵਾਦੀ ਰਵਾਇਤਾਂ, ਸਮਾਜਿਕ ਬੁਰਾਈਆਂ ਅਤੇ ਪਾਖੰਡਵਾਦ ਨੂੰ ਜੜੋਂ ਖਤਮ ਕਰਨ ਲਈ ਜੀਵਨ ਵਿਚ ਵਿਗਿਆਨਕ ਸੋਚ ਅਪਨਾਉਣੀ ਬੇਹਦ ਜ਼ਰੂਰੀ ਹੈ ਅਤੇ ਤਰਕਸ਼ੀਲ ਸੁਸਾਇਟੀ ਅਜਿਹੀਆਂ ਚੇਤਨ ਪ੍ਰੀਖਿਆਵਾਂ ਰਾਹੀਂ ਵਿਦਿਆਦਰਥੀਆਂ ਵਿਚ ਵਿਗਿਆਨਕ ਅਤੇ ਸੰਘਰਸ਼ਸ਼ੀਲ ਚੇਤਨਾ ਵਿਕਸ ਕਰਕੇ ਸ਼ਹੀਦ ਭਗਤ ਸਿੰਘ ਦੇ ਸੁਫਨਿਆਂ ਦਾ ਇਕ ਲੁੱਟ ਰਹਿਤ ਅਤੇ ਸਿਹਤਮੰਦ ਸਮਾਜ ਸਿਰਜਣਾ ਚਾਹੁੰਦੀ ਹੈ।
ਆਤਮ ਪਬਲਿਕ ਸਕੂਲ ਦੇ ਨਿਰਦੇਸ਼ਕ ਅਤੇ ਉਘੇ ਸ਼ਾਇਰ ਦੇਵ ਦਰਦ ਨੇ ਕਿਹਾ ਕਿ ਵਿਗਿਆਨ ਦੇ ਇਸ ਯੁੱਗ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਧਾਗੇ ਤਵੀਤਾਂ, ਨਗਾਂ, ਜਾਦੂ ਟੂਣਿਆਂ, ਰਾਸ਼ੀਫਲ, ਜਨਮ ਟੇਵਿਆਂ, ਰੂੜੀਵਾਦੀ ਰਸਮਾਂ, ਜੋਤਸ਼ੀਆਂ ਅਤੇ ਪਾਖੰਡੀ ਬਾਬਿਆਂ ਦੇ ਝਾਂਸੇ ਵਿਚ ਬਿਲਕੁਲ ਨਹੀਂ ਫਸਣਾ ਚਾਹੀਦਾ ਅਤੇ ਤਰਕਸ਼ੀਲ ਸਾਹਿਤ ਅਤੇ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਤੋਂ ਵਿਗਿਆਨਕ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਛੇਹਰਟਾ ਸਕੂਲ ਦੀ ਪਿ੍ਰੰਸੀਪਲ ਮੈਡਮ ਮਨਮੀਤ ਕੌਰ ਨੇ ਕਿਹਾ ਕਿ ਅੱਜ ਤਕ ਮਨੁੱਖ ਨੇ ਜਿੰਨੀਆਂ ਖੋਜਾਂ ਕੀਤੀਆਂ ਹਨ ਅਤੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਜਿੰਨਾ ਵਿਕਾਸ ਹੋਇਆ ਹੈ, ਉਹ ਸਭ ਵਿਗਿਆਨਕ ਸੋਚ ਸਦਕਾ ਹੀ ਸੰਭਵ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਰਕਸ਼ੀਲ ਸੋਚ ਨਾਲ ਲੈਸ ਹੋਣਾ ਚਾਹੀਦਾ ਹੈ।
ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਕੁਲਜੀਤ ਵੇਰਕਾ ਨੇ ਹੱਥ ਦੀ ਸਫਾਈ ਦੇ ਟਿ੍ਰਕ ਵਿਖਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਾਖੰਡੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤਰਕਸ਼ੀਲ ਆਗੂ ਕਾਮਰੇਡ ਅਜੀਤ ਸਿੰਘ, ਲੈਕਚਰਾਰ ਨਿਰਮਲ ਸਿੰਘ ਅਤੇ ਜਸਵੰਤ ਰਾਏ ਨੇ ਵੀ ਸੰਬੋਧਨ ਕੀਤਾ।
ਇਸ ਸਨਮਾਨ ਸਮਾਰੋਹ ਵਿਚ ਤਰਕਸ਼ੀਲ ਆਗੂ ਸੁਖਮੀਤ ਸਿੰਘ, ਜਸਪਾਲ ਬਾਸਰਕਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਦੀ ਅਧਿਆਪਕਾ ਮੈਡਮ ਸਨੇਹ ਲਤਾ, ਬਲਦੇਵ ਸਿੰਘ, ਬਿਕਰਮ ਸਿੰਘ, ਧਰਵਿੰਦਰ ਕੋਹਾਲੀ, ਬਲਦੇਵ ਰਾਜ ਵੇਰਕਾ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply