ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਊਂਡ ਵਿਖੇ 2 ਰੋਜ਼ਾ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 27 ਅਤੇ 28 ਅਕਤੂਬਰ ਨੂੰ ਕਰਵਾਏ ਜਾਣਗੇ। ਇਸ ਪਸ਼ੂ ਧੰਨ ਚੈਂਪੀਅਨਸ਼ਿਪ `ਚ 55 ਵਰਗਾਂ `ਚ ਪਸ਼ੂਆਂ ਦੇ ਮੁਕਾਬਲੇ ਹੋਣਗੇ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਰਕਾਰ ਵੱਲੋਂ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਪਸ਼ੂ ਧੰਨ ਚੈਂਪੀਅਨਸ਼ਿਪ 2017 ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ ਬਟਾਲਾ ਸ੍ਰੀ ਰੋਹਿਤ ਗੁਪਤਾ ਵਲੋਂ ਅੱਜ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਸਿੰਘ ਰੰਧਾਵਾ, ਪਸ਼ੂ ਮੇਲੇ ਦੇ ਨੋਡਲ ਅਫ਼ਸਰ ਡਾ. ਸ਼ਾਮ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਰਣਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਤੇ 28 ਅਕਤੂਬਰ ਨੂੰ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਊਂਡ ਵਿੱਚ ਹੋ ਰਹੇ ਇਸ ਪਸ਼ੂ ਧੰਨ ਚੇਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਵਿੱਚ ਪਸ਼ੂਆਂ ਦੀਆਂ 55 ਕੈਟਾਗਰੀਆਂ ਦੇ ਮੁਕਾਬਲੇ ਕਰਾਏ ਜਾਣਗੇ। ਉਨਾਂ ਦੱਸਿਆ ਕਿ ਜੇਤੂ ਪਸ਼ੂ ਪਾਲਕਾਂ ਨੂੰ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।ਉਨਾਂ ਕਿਹਾ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਕਲਚਰਲ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਡਾ. ਰੰਧਾਵਾ ਨੇ ਕਿਹਾ ਕਿ ਭਾਗ ਲੈਣ ਦੇ ਚਾਹਵਾਨ ਪਸ਼ੂ ਪਾਲਕ ਆਪਣੇ ਨੇੜੇ ਦੇ ਕਿਸੇ ਵੀ ਪਸ਼ੂ ਹਸਪਤਾਲ `ਚ ਆਪਣੀ ਐਂਟਰੀ ਦਰਜ ਕਰਾ ਸਕਦੇ ਹਨ।ਉਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਸ਼ੂ ਮੇਲੇ `ਚ ਪਹੁੰਚ ਕੇ ਪਸ਼ੂ ਧੰਨ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਪਸ਼ੂ ਪਾਲਣ ਦੇ ਧੰਦੇ ਨੂੰ ਸ਼ੁਰੂ ਕਰਕੇ ਆਪਣੀ ਆਮਦਨ `ਚ ਵਾਧਾ ਕਰਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media