Thursday, August 13, 2026

ਖਾਲਸਾ ਸੀ.ਸੈ.ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਬਾਸਕਿਟਬਾਲ `ਚ ਅੱਵਲ

PPN1710201701ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਸਭਾ ਵਿੱਚ ਸਕੂਲ ਦੌਰਾਨ ਵਿਦਿਆਰਥੀ ਤਰਸੇਮ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਪਿੰਡ ਮਿੱਡੂ ਖੇੜਾ ਦਾ ਰਾਜਸਥਾਨ ਵਿਖੇ ਨੈਸ਼ਨਲ ਬਾਸਕਿਟਬਾਲ ਖੇਡ ਕੇ ਸਕੂਲ ਪਹੁੰਚਣ ਤੇ ਸਕੂਲ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ।ਵਿਦਿਆਰਥੀ ਦੀ ਇਸ ਉਪਲਬਧੀ ਤੇ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਵੱਲੋਂ ਵਿਦਿਆਰਥੀ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ।ਪਿ੍ਰੰਸੀਪਲ ਡੀ.ਐਸ ਤਲਵਾੜ ਨੇ ਵਿਦਿਆਰਥੀ ਦੀ ਕਾਮਯਾਬੀ `ਤੇ ਖੁਸ਼ੀ ਸਾਂਝੀ ਕਰਦੇ ਹੋਏ ਭਵਿੱਖ ਵਿੱਚ ਵਿਦਿਆਰਥੀ ਵੱਲੋਂ ਹੋਰ ਵੀ ਉੱਚੀਆਂ ਬੁਲੰਦੀਆਂ ਨੂੰ ਛੂਹਣ ਦੀ ਆਸ ਪ੍ਰਗਟਾਈ। ਇਸ ਖੁਸ਼ੀ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੂੰ ਮਠਿਆਈ ਵੰਡੀ ਗਈ। ਇਸ ਮੌਕੇ ਮਾਨ ਸਿੰਘ ਮਾਸਟਰ, ਜਗਤਾਰ ਸਿੰਘ ਕੰਟਰੋਲਰ ਪ੍ਰੀਖਿਆਵਾਂ, ਕੋਚ ਬਲਜੀਤ ਸਿੰਘ ਬਰਾੜ, ਰਾਜਿੰਦਰ ਸਿੰਘ ਗਿੱਲ, ਮੈਡਮ ਕਮਲੇਸ਼ ਕੁਮਾਰੀ, ਮੈਡਮ ਪਰਮਜੀਤ ਕੌਰ, ਮੈਡਮ ਸ਼ਿੰਦਰਪਾਲ ਕੌਰ, ਮੈਡਮ ਹਰਜਿੰਦਰ ਕੌਰ ਅਤੇ ਸਟਾਫ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply