Wednesday, August 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

PPN1710201714ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਜ਼ਿਲੇ ਨਾਲ ਸਬੰਧਤ ਕਾਲਜਾਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ ਸਜੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੇਲੇ ਵਿਚ 14 ਕਾਲਜਾਂ ਦੇ ਲਗਪਗ 800 ਵਿਦਿਆਰਥੀਆਂ ਨੇ ਵੱਖ-ਵੱਖ 24 ਸਭਿਆਚਾਰਕ ਆਈਟਮਾਂ ਦੇ ਮੁਕਾਬਲਿਆਂ ਵਿਚ ਭਾਗ ਲਿਆ।
ਯੁਵਕ ਮੇਲੇ ਦੇ ਫਾਈਨਲ ਓਵਰਆਲ ਨਤੀਜੇ ਅਨੁਸਾਰ `ਏ` ਡਵੀਜ਼ਨ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਚੈਂਪੀਅਨ, ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵਿਮਨ ਅੰਮ੍ਰਿਤਸਰ ਰਨਰਜ਼ਅੱਪ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਤੀਜਾ ਸਥਾਨ ਰਿਹਾ।`ਬੀ` ਡਵੀਜ਼ਨ ਵਿੱਚ ਸ਼ਹਿਜਾਦਾ ਨੰਦ ਕਾਲਜ ਅੰਮ੍ਰਿਤਸਰ ਚੈਂਪੀਅਨ, ਤ੍ਰੈ ਸ਼ਤਾਬਦੀ ਜੀ.ਜੀ.ਐਸ ਖਾਲਸਾ ਕਾਲਜ, ਅੰਮ੍ਰਿਤਸਰ ਰਨਰਜ਼ਅੱਪ, ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵਿਮਨ ਰਈਆ ਅਤੇ ਖਾਲਸਾ ਕਾਲਜ ਆਫ ਲਾਅ ਅੰਮ੍ਰਿਤਸਰ ਤੀਜੇ ਸਥਾਨ ਸਥਾਨ `ਤੇ ਰਹੇ।
ਸੰਦੀਪ ਸਿੰਘ ਸੰਧੂ ਓ.ਐਸ.ਡੀ ਮੁੱਖ ਮੰਤਰੀ ਪੰਜਾਬ ਮੇਲੇ ਦੇ ਸਮਾਪਤੀ ਸਮਾਰੋੋਹ ਮੌਕੇ ਮੁੱਖ ਮਹਿਮਾਨ ਸਨ ਅਤੇ ਸ਼੍ਰੀਮਤੀ ਤਜਿੰਦਰ ਕੌਰ ਛੀਨਾ, ਡਾਇਰੈਕਟਰ, ਲਿਟਲ ਫਲਾਵਰ ਸਕੂਲ, ਹਰਸਾ ਛੀਨਾ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਤੇ ਪਤਵੰਤਿਆਂ ਨੂੰ ਜੀ-ਆਇਆਂ ਆਖਿਆ।ਮਹਿਮਾਨਾਂ ਅਤੇ ਡਾ. ਜਗਜੀਤ ਕੌਰ ਨੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸੇਸ਼ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply