ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਕਲਾ ਉਤਸਵ ਵਿਜੂਅਲ ਆਰਟ ਅਤੇ ਥੀਏਟਰ 2017-18 ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ ਵਿੱਚ ਕਰਵਾਏ ਗਏ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਆਏ ਵਿਦਿਆਰਥੀਆਂ ਨੇ ਜਿਥੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਉੱਥੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧ-ਵਿਸ਼ਵਾਸ, ਦਾਜ ਪ੍ਰਥਾ, ਅਨਪੜ੍ਹਤਾ ਅਤੇ ਸਮਾਜ ਨੂੰ ਹੋਰ ਜਾਗਰੂਕ ਕਰਦੇ ਵੱਖ-ਵੱਖ ਨਾਟਕਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾਕਾਰੀ ਦੌਰਾਨ ਖੂਬ ਰੰਗ ਬੰਨਿਆ।ਸਰਕਾਰੀ ਸੀ:ਸੈ: ਸਕੂਲ, ਦਸ਼ਮੇਸ਼ ਨਗਰ ਦੇ ਵਿਦਿਆਰਥੀਆਂ ਵੱਲੋਂ ਨਾਟਕ “ਡੇਰਾ” ਖੇਡਿਆ ਗਿਆ ਅਤੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਪਹੁੰਚਣ `ਤੇ ਜੇਤੂ ਵਿਦਿਆਰਥੀਆਂ ਦਾ ਪ੍ਰਿੰਸੀਪਲ ਸੁਦੀਪ ਕੌਰ ਤੋਂ ਇਲਾਵਾ ਰਜਿੰਦਰ ਕੌਰ, ਲਖਵਿੰਦਰ ਕੌਰ, ਮਨਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਟੀਚਰਾਂ ਨੇ ਸਨਮਾਨ ਕੀਤਾ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media