Saturday, March 28, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸੁਰੱਖਿਅਤ ਦੀਵਾਲੀ ਸਬੰਧੀ ਕੱਢੀ ਰੈਲੀ

PPN1710201718 PPN1710201719ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਡਬਲਯੂ. ਡਬਲਯੂ. ਐਫ਼. ਦੇ ਸਹਿਯੋਗ ਨਾਲ ਸਵੱਛ ਭਾਰਤ ਯੋਜਨਾ ਅਤੇ ਸੁਰੱਖਿਅਤ ਦੀਵਾਲੀ ਵਿਸ਼ੇ ’ਤੇ ਲੋਕਾਂ ’ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ ਗਈ।ਜਿਸ ਨੂੰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਇਨਾਂਸ) ਗੁਨਬੀਰ ਸਿੰਘ ਨੇ ਸਕੂਲ ਪ੍ਰਿੰਸੀਪਲ ਡੀ.ਕੇ ਸੰਧੂ ਦੀ ਮੌਜ਼ੂਦਗੀ ’ਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਰੈਲੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਤੋਂ ਸ਼ੁਰੂ ਹੋ ਕੇ ਆਸ-ਪਾਸ ਦੇ ਇਲਾਕਿਆਂ ’ਚ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਹੋਕਾ ਸੰਪੰਨ ਹੋਈ।ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply