ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੰਕਸ਼ਨਲ ਮੈਨੇਜਰ, ਦਫ਼ਤਰ ਜਨਰਲ ਮੈਨੇਜਰ-ਕਮ ਮਾਈਨਿੰਗ ਅਫ਼ਸਰ ਜ਼ਿਲਾ ਉਦਯੋਗ ਕੇਂਦਰ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਜ਼ਿਲਾ ਬਠਿੰਡਾ ਦਾ ਕੋਈ ਵੀ ਨਾਗਰਿਕ, ਜੇਕਰ ਉਸਨੂੰ ਗੈਰਕਾਨੂੰਨੀ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ, ਉਹ ਆਪਣੀ ਸ਼ਿਕਾਇਤ ਆਨਲਾਈਨ ਪੋਰਟਲ `ਤੇ ਦਰਜ ਕਰਵਾ ਸਕਦਾ ਹੈ।ਇਸ ਤੋਂ ਬਿਨਾਂ ਕੋਈ ਵੀ ਵਿਅਕਤੀ ਇਸ ਸਬੰਧੀ ਮਾਈਨਿੰਗ ਨੋਡਲ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਉਨਾਂ ਦੇ ਦਫ਼ਤਰ ਦੇ ਫੋਨ ਨੰਬਰ 0164-2211042 ’ਤੇ ਵੀ ਸ਼ਿਕਾਇਤ ਦਰਜ ਕਰ ਸਕਦਾ ਹੈ।ਇਸ ਸਬੰਧੀ ਕੋਈ ਵੀ ਵਿਅਕਤੀ ਜਨਰਲ ਮੈਨੇਜਰ ਕਮ ਮਾਈਨਿੰਗ ਅਫ਼ਸਰ ਜ਼ਿਲਾ ਉਦਯੋਗ ਕੇਂਦਰ ਬਠਿੰਡਾ ਨੂੰ ਵੀ ਉਨਾਂ ਦੇ ਦਫ਼ਤਰ ਦੇ ਫੋਨ ਨੰਬਰ 0164-2212951 ’ਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media