ਵਿੱਤ ਮੰਤਰੀ ਪੰਜਾਬ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ
ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ
ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਮਨਪ੍ਰੀਤ ਸਿੰਘ ਬਾਦਲ ਨੇ ਰਾਜਨ ਗਰਗ, ਅਮਿਤ ਵਧਾਵਨ, ਕੇ.ਕੇ. ਅਗਰਵਾਲ, ਅਸ਼ੋਕ ਪ੍ਰਧਾਨ, ਰਾਜ ਨੰਬਰਦਾਰ, ਰਤਨ ਰਾਹੀ, ਜਗਰੂਪ ਗਿੱਲ, ਬਲਜਿੰਦਰ ਠੇਕੇਦਾਰ, ਪਵਨ ਮੈਨੀ ਆਦਿ ਨਾਲ ਸ਼ਹਿਰ ਦੇ ਮੁੱਖ ਬਜ਼ਾਰਾਂ ’ਚ ਫੇਰੀ ਪਾਈ ਅਤੇ ਵੱਖ-ਵੱਖ ਬਜ਼ਾਰਾਂ, ਫਾਇਰ ਬਿ੍ਰਗੇਡ ਚੌਂਕ ਤੋਂ ਹੁੰਦੇ ਹੋਏ ਗਾਂਧੀ ਮਾਰਕਿਟ, ਧੋਬੀ ਬਜ਼ਾਰ ਆਦਿ ਇਲਾਕਿਆਂ ’ਚ ਦੁਕਾਨਦਾਰਾਂ ਨੂੰ ਮਿਲੇ ਅਤੇ ਦੀਵਾਲੀ ਦੀ ਖ਼ਰੀਦਦਾਰੀ ਕਰਦੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ।ਉਨਾਂ ਕਿਹਾ ਕਿ ਇਹ ਤਿਉਹਾਰ ਆਪਸੀ ਸਾਂਝ ਅਤੇ ਭਾਈਵਾਲ ਨੂੰ ਵਧਾਵਾ ਦੇਣ ਵਾਲਾ ਹੈ।ਇਸ ਮੌਕੇ ਵਪਾਰੀ ਵਰਗ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਧੀਆ ਫੈਸਲਾ ਕੀਤਾ ਗਿਆ ਹੈ।ਉਨਾਂ ਆਸ ਪ੍ਰਗਟਾਈ ਕਿ ਲੰਮੇ ਸਮੇਂ ਤੋਂ ਮੰਦੀ ਦੀ ਮਾਰ ਝੱਲ ਰਹੇ ਵਪਾਰਕ ਵਰਗ ਨੂੰ ਨਵਾਂ ਉਤਸ਼ਾਹ ਮਿਲਿਆ ਹੈ।ਵਪਾਰੀਆਂ ਨੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2017 ਨੂੰ ਵੀ ਮਨਜ਼ੂਰੀ ਮਿਲਣ ਨਾਲ ਹੁਣ ਪੰਜਾਬ ’ਚ ਵਪਾਰਕ ਵਰਗ ਨੂੰ ਰਾਹਤ ਮਿਲੇਗੀ।ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਬਠਿੰਡਾ ਨੂੰ 211 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਇਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media