ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ
ਦੀਵਾਲੀ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾਹ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਧੂਮਧਾਮ ਨਾਲ ਮਨਾਈ ਗਈ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਪਟਾਖੇ ਨਾ ਚਲਾਉਣ ਤੇ ਗਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿਤਾ।ਪ੍ਰਿੰਸੀਪਲ ਨੇ ਸਮੂਹ ਸਟਾਫ ਨਾਲ ਕੇਕ ਕੱਟ ਕੇ ਸਕੂਲ ਨੂੰ ਮਿਲੀ ਆਈ.ਸੀ.ਐਸ.ਈ ਦੀ ਮਾਨਤਾ ਦਾ ਜਸ਼ਨ ਮਨਾਇਆ।ਇਸ ਮੌਕੇ ਕਲਾ ਪ੍ਰਤੀਗ਼ੋਗਤਾ ਦਾ ਅਯੋਜਨ ਵੀ ਕੀਤਾ ਗਿਆ। ਜਿਥੇ ਪ੍ਰੀ-ਨਰਸਰੀ ਤੋ ਛੇਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਾਰਡ, ਮੋਮਬੱਤੀਆਂ ਅਤੇ ਦੀਵਿਆਂ ਦੀ ਸਜਾਵਟ ਰਾਹੀ ਆਪਣੀ ਕੁਸ਼ਲਤਾ ਦਾ ਪ੍ਰਦਰਸ਼ਨ ਕੀਤਾ ਉਥੇ ਸਤੱਵੀ ਤੋਂ ਦੱਸਵੀ ਤੱਕ ਜਮਾਤ ਦੁਆਰਾ ਬਣਾਈ ਰੰਗੋਲੀ ਆਕਰਸ਼ਣ ਦਾ ਕੇਂਦਰ ਬਣੀ।ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ ਦਿਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media