ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ
ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਵਾਤਾਵਰਨ ਦੇ ਅਨੁਕੂਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ।ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗੋਲੀ ਬਣਾ ਕੇ ਸਕੂਲ ਨੂੰ ਸਜਾਇਆ।ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਲੈਂਪ ਮੇਕਿੰਗ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਦੀਵਿਆਂ ਦੀ ਸਜਾਵਟ ਕੀਤੀ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਣੀ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਸੁਪਵਾਈਜਰ ਸ਼੍ਰੀਮਤੀ ਰਵਿੰਦਰ ਨਰੂਲਾ ਅਤੇ ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ ਹਾਜਰ ਸਨ।ਉਹਨਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਵਾਤਾਵਰਣ ਦੇ ਅਨੁਕੂਲ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਅਧਿਆਪਕਾਂ ਅਤੇ ਸਟਾਫ ਨੂੰ ਦੀਵਾਲੀ ਦੇ ਤੋਹਫੇ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media