ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ
ਹੋਣਹਾਰ ਖਿਡਾਰਣਾ ਨੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਵਿਖੇ ਕਰਵਾਏ ਗਏ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰਮਨਪ੍ਰੀਤ ਕੌਰ, ਹਰਜਸਪ੍ਰੀਤ ਕੌਰ, ਜਸਲੀਨ ਕੌਰ ਤੇ ਸੁਰਭੀ ਖਿਡਾਰਣਾਂ ਸੂਬਾ ਪੱਧਰ ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਅਤੇ ਮੈਂਬਰ ਇੰਚਾਰਜ ਸਾਹਿਬਾਨ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਲਈ ਸ਼ੁਭਕਾਮਨਾਵਾਂ ਦਿੱੱਤੀਆਂ।
Check Also
ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਜਿਲ੍ਹਾ ਪੱਧਰੀ ਵਰਕਸ਼ਾਪ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ …
Punjab Post Daily Online Newspaper & Print Media