Wednesday, August 12, 2026

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 20 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਜੰਡਿਆਲਾ ਗੁਰੂ ਵਿਖੇ ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦਾ PPN2010201704ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਗੁਰਦੁਆਰਾ ਜੱਟੇਆਣਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਭਾਈ ਸਾਹਿਬ ਅੰਗਰਜ਼ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ।ਇਸ ਉਪਰੰਤ ਬਾਬਾ ਭੁਪਿੰਦਰ ਸਿੰਘ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਝਾਤ ਪਾਈ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਮਲਕੀਅਤ ਸਿੰਘ, ਪਰਮਜੀਤ ਸਿੰਘ, ਸ਼ਿੰਦਾ ਗੁਰਦਾਸਪੁਰੀਆ, ਡਾ: ਹਰਜਿੰਦਰ ਸਿੰਘ, ਸ਼ਰਨਜੀਤ ਸਿੰਘ, ਸੁਖਦੇਵ ਸਿੰਘ, ਗੁਰਿੰਦਰ ਸਿੰਘ, ਬਰਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਿੰਦਰ ਪਾਲ ਸਿੰਘ, ਲਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ `ਚ ਸੰਗਤ ਨੇ ਹਾਜ਼ਰੀ ਲਗਵਾਈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply