ਅੰਮ੍ਰਿਤਸਰ 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ
ਸੇਵਾਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਵਿਚ ਸੇਵਾਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ ਅਤੇ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਬੇਨਤੀ ਕੀਤੀ ਹੈ, ਜਿੰਨਾਂ ਵਿੱਚ ਮੁੱਖ ਤੌਰ `ਤੇ ਅੰਤਰਿਮ ਰਾਹਤ, ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਅਤੇ 1-1-06 ਤੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਪੈਨਸ਼ਨ ਵਿਚ ਵਾਧਾ ਸ਼ਾਮਲ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media