ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ
ਅਕਾਲ ਤਖ਼ਤ ਸਾਹਿਬ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਸਮੇਂ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਬੁੱਢਾ ਦਲ 96 ਕਰੋੜੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਿੱਧੀ ਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ ਵੱਲੋਂ ਬਾਬਾ ਨਾਗਰ ਸਿੰਘ, ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੱਜਣ ਸਿੰਘ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਰਲੋਕ ਸਿੰਘ ਖਿਆਲਾ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਦਰਸ਼ਨ ਸਿੰਘ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਸਾਬ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਵੱਸਣ ਸਿੰਘ ਮੜ੍ਹੀਆਵਾਲਾ, ਬਾਬਾ ਵਰਿਆਮ ਸਿੰਘ ਮੜ੍ਹੀਆਵਾਲਾ, ਬਾਬਾ ਮਾਨ ਸਿੰਘ ਮੜ੍ਹੀਆਵਾਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੁਸ਼ਾਲਾ ਅਤੇ ਸਿਰੋਪਾਓ ਭੇਟ ਕੀਤੇ ਗਏ।
ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਹਰਭਜਨ ਸਿੰਘ ਮਨਾਵਾਂ, ਬਿਜੈ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ, ਸਕੱਤਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media