ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਰਾਮਗੜੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾ ਉਸਾਰੀ ਠੇਕੇਦਾਰ ਸੁਸਾਇਟੀ ਆਦਿ ਵਲੋਂ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਵੀ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਪਾਉਣ ਦੇ ਸਮਾਚਾਰ ਮਿਲੇ ਹਨ।ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ।ਇਸ ਤੋਂ ਇਲਾਵਾ ਬਠਿੰਡਾ ਭਵਨ ਨਿਰਮਾਣ ਕਰਮਚਾਰੀ ਸੰਘ ਦੁਆਰਾ ਧੋਬੀਆਣਾ ਬਸਤੀ ਦੇੇ ਕ੍ਰਿਸ਼ਨ ਮੰਦਿਰ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਮਨਾਉਂਦਿਆਂ ਪੂਜਾ ਉਪਰੰਤ ਲੰਗਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਯੂਨੀਅਨ ਦੇ ਪ੍ਰਧਾਨ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਪਹਿਲਾਂ ਮੰਦਿਰ ਵਿੱਚ ਪੂਜਾ ਕੀਤੀ ਗਈ ਤੇ ਬਾਅਦ ਵਿੱਚ ਲੰਗਰ ਲਾਇਆ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media