ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਨਿਵਾਸੀ ਦਰਸ਼ਨ ਸਿੰਘ ਦੀ
ਲੜਕੀ ਦੇ ਵਿਆਹ ਦੀ ਖੁਸ਼ੀ ਵਿੱਚ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਮਨਾਉਦਿਆਂ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਚਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਦਿਲਜੀਤ ਸਿੰਘ, ਹਰਜਿੰਦਰ ਸਿੰਘ, ਗੁਰਦਰਸਨ ਸਿੰਘ, ਪ੍ਰਿਤਪਾਲ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ ਹੈਪੀ ਆਦਿ ਮੈਂਬਰਾਂ ਨੇ ਹਾਜਰੀ ਭਰੀ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਅਤੇ ਲੜਕੀ ਨੂੰ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media