ਚੌਂਕ ਮਹਿਤਾ, 21 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੱਜ ਸਵੇਰੇ ਤੜਕਸਾਰ 5.00 ਵਜੇ ਦੇ ਕਰੀਬ ਸਥਾਨਕ
ਅੰਮ੍ਰਿਤਸਰ ਰੋਡ ‘ਤੇ ਮਾਰਕੀਟ ਕਮੇਟੀ ਦੇ ਸਾਹਮਣੇ ਹੋਏ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੂਜਾ ਸਾਥੀ ਮੁਲਾਜ਼ਮ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।ਮੌਕੇ ‘ਤੇ ਪੁੱਜੇ ਥਾਣਾ ਮੁਖੀ ਸਰਦੂਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਲਜ਼ਾਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਖੱਬੇ ਰਾਜਪੂਤਾਂ ਤੇ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਟਕਾਪੁਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਨਵੇਂ ਪਲੈਟਿਨਾ ਮੋਟਰਸਾਈਕਲ ‘ਤੇ ਅੰਮ੍ਰਿਤਸਰ ਤੋਂ ਵਾਪਸ ਆ ਰਹੇ ਸਨ ਕਿ ਮਹਿਤਾ ਚੌਂਕ ਸਥਿਤ ਮਾਰਕੀਟ ਕਮੇਟੀ ਦੇ ਦਫਤਰ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਲਜ਼ਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਸਤਨਾਮ ਸਿੰਘ ਨੂੰ ਫੌਰੀ ਤੌਰ ‘ਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਿਜਾਇਆ ਗਿਆ, ਪਰ ਗੰਭੀਰ ਹਾਲਤ ਦੇਖ ਕੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।ਏ.ਐੱਸ.ਆਈ ਬਲਦੇਵ ਸਿੰਘ ਤੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਾਜ਼ਮ ਪੰਜਾਬ ਪੁਲਿਸ ‘ਚ ਬਤੌਰ ਹੋਮਗਾਰਡ ਡਿਊਟੀ ਕਰ ਰਹੇ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media