Saturday, October 10, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀਆਂ ਨੇ ਕੰਬਲ ਵੰਡੇ

PPN2110201716ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਲੋਂ ਦੀਵਾਲੀ ਸਬੰਧੀ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋ ਇੱਕਠੀ ਕੀਤੀ ਗਈ ਚੈਰਿਟੀ ਨਾਲ ਲੋੜਵੰਦ ਲੋਕਾਂ ਦੀ ਮਦਦ ਕੀਤੀ ਗਈ ਅਤੇ ਵਿਦਿਆਰਥੀਆਂ ਦੁਆਰਾ ਹੱਥੀਂ ਕੰਬਲ ਵੰਡੇ ਗਏ।ਸਕੂਲ ਦੇ ਮੈਂਬਰ ਇੰਚਾਰਜ ਰਾਜਮੋਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਨੇ ਵਿਦਿਆਰਥੀਆਂ ਵੱਲੋਂ ਪਾਏ ਗਏ ਯੌਗਦਾਨ ਦੀ ਖੂਬ ਸਰਾਹਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਹ ਕੰੰਮ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।ਉਨਾਂ ਕਿਹਾ ਕਿ ਦੀਵਾਲੀ ਜੋ ਕਿ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਅਸਲੀ ਖੁਸ਼ੀ ਉਦੋਂ ਹੀ ਮਿਲ ਸਕਦੀ ਹੈ ਜਦੋਂ ਬਿਨ੍ਹਾਂ ਸਵਾਰਥ ਦੇ ਲੋੜਵੰਦਾਂ ਦੀ ਮਦਦ ਕਰਦੇ ਹਾਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੇਵਾ ਦੇ ਕਾਰਜ਼ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply