ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕਾਰਜ ਕਰ ਰਹੀ ਨਵੇਕਲੀ ਸੰਸਥਾ ਰੌਸ਼ਨੀ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਦਾ ਸੱਦਾ ਦਿੰਦਿਆਂ ਪਿੰਡ ਦੇ ਟਿੱਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਸੈਂਟਰ ਦੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ।ਇਸ ਮੌਕੇ ਰੌਸ਼ਨੀ ਸੰਚਾਲਕ ਰਾਜੇਸ਼ ਰਿਖੀ ਨੇ ਦੱਸਿਆ ਕਿ ਸੰਸਥਾ ਦੇ ਆਗੂ ਜਗਜੀਤ ਪਾਲ ਸਿੰਘ ਘਨੌਰੀ ਵੱਲੋਂ ਨਿੱਜੀ ਰੂਪ ਵਿੱਚ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਫਲ, ਮਠਿਆਈਆਂ, ਦੀਵੇ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਹੈ।ਇਸ ਮੌਕੇ ਪਿ੍ਰੰਸੀਪਲ ਰਜਿੰਦਰ ਕੁਮਾਰ, ਪ੍ਰਾਇਮਰੀ ਸਕੂਲ ਮੁਖੀ ਹਰਜਿੰਦਰ ਸਿੰਘ ਧੂਰੀ, ਮਾ. ਜਗਜੀਤਪਾਲ ਸਿੰਘ, ਆਈ.ਈ.ਵੀ ਧਲਵੀਰ ਸਿੰਘ,ਮਾ. ਮੱਘਰ ਸਿੰਘ, ਮਾ. ਜਤਿੰਦਰ ਕੁਮਾਰ ਸਮੇਤ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media