ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਕੰਧਵਾਲਾ ਹਾਜਰ ਖਾਂ ’ਚ ਇੱਕ ਵਿਅਕਤੀ ਵੱਲੋਂ ਫਾਹਾ ਲੈਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ।
ਸਥਾਨਕ ਸਿਵਲ ਹਸਪਤਾਲ ’ਚ ਮ੍ਰਿਤਕ ਕੁਲਵੰਤ ਸਿੰਘ ਵਾਸੀ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਇੱਕ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਇਸਦੇ ਚਲਦਿਆਂ ਉਸਦਾ ਪਿਤਾ ਕੁਲਵੰਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ ਰਾਤ ਉਸਦੇ ਪਿਤਾ ਕੁਲਵੰਤ ਸਿੰਘ ਨੇ ਘਰ ’ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਮਿ੍ਰਤਕ ਦੀ ਦੇਹ ਅੱਜ ਸਥਾਨਕ ਸਿਵਲ ਹਸਪਤਾਲ ’ਚ ਪੋਸਟ ਮਾਰਟ ਲਈ ਲਿਆਂਦੀ ਗਈ, ਪਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਮਰਡਰ ਅਤੇ ਖੁਦਕੁਸ਼ੀ ਵਾਲੇ ਮਿ੍ਰਤਕਾਂ ਦਾ ਪੋਸਟ ਮਾਰਟਮ ਫਰੀਦਕੋਟ ’ਚ ਹੋਵੇਗਾ। ਇਸ ਲਈ ਮਿ੍ਰਤਕ ਦਾ ਕੱਲ ਮੈਡੀਕਲ ਕਾਲਜ ਫਰੀਦਕੋਟ ’ਚ ਪੋਸਟ ਮਾਰਟਮ ਕਰਵਾਇਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media