Saturday, June 27, 2026

ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ

ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ PPN2310201703ਸੀ.ਜੀ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜਰਾਂ ਨਾਲ 09 ਦਸਬੰਰ 2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮਾਨਯੋਗ ਸਕੱਤਰ ਨੇ ਦਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਾਰੇ ਕੇਸ ਅਤੇ ਬੈਂਕਾਂ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲੇਟੀਗੇਟਿਵ ਕੇਸ ਲਾਏ ਜਾਣਗੇ ਇਸ ਨੈਸ਼ਨਲ ਲੋਕ ਅਦਾਲਤ ਵਿਚ ਫੌਜਦਾਰੀ ਕੰਮਪਾਊਂਡਏਬਲ ਕੇਸ,138 ਨੈਗੋਸ਼ੇਬਲ ਇੰਸਟੋਮੈਂਟਸ ਕੇਸ, ਬੈਕ ਰਿਕਵਰੀ ਕੇਸ, ਐਕਸੀਡੈਂਟ ਕੇਸ, ਮੈਟਰੀਮੋਨੀਅਲ ਕੇਸ, ਲੇਬਰ ਡਿਸਪਊਟ ਕੇਸ, ਜ਼ਮੀਨ ਐਕੋਜੀਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲ (ਜਿਸ ਵਿਚ ਚੋਰੀ ਦੇ ਕੇਸ ਸ਼ਾਮਿਲ ਨਹੀਂ ਹੋਣਗੇ) ਸਰਵਿਸ ਮੈਟਰ (ਜੋ ਕੇ ਤਨਖਾਹ ਭੱਤੇ ਅਤੇ ਰਿਟਾਇਰਮੈਂਟ ਲਾਭ ਸ਼ਾਮਿਲ ਹਨ), ਨਾਲ ਸਬੰਧਿਤ ਕੇਸ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਵਿੱਚ ਆਪਣੇ ਕੇਸ ਲਗਾ ਕੇ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।ਜਿਸ ਨਾਲ ਉਨਾਂ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਇਸ ਤੋਂ ਬਾਅਦ ਉਹਨਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਜੋ ਐਵਾਰਡ ਪਾਸ ਹੁੰਦੇ ਹਨ, ਉਨਾਂ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ।ਜੇ ਕੋਈ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਵਿੱਚ ਜਿਸ ਵਿੱਚ ਕੇਸ ਪੈਂਡਿੰਗ ਹੈ ਇਕ ਸਾਦਾ ਦਰਖਾਸਤ ਦੇ ਕੇ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਾ ਸਕਦਾ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply