ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਆਯੋਜਿਤ
ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਐਸ.ਕੇ ਅਗਰਵਾਲ, ਮਾਣਯੋਗ ਜਿਲਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ ਦੇ
ਦਿਸ਼ਾ ਨਿਰਦੇਸ਼ਾਂ ਹੇਠ ਜੁਲਾਈ ਤੋਂ ਸਤੰਬਰ ਮਹੀਨੇ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਛਮਣ ਸਿੰਘ, ਮਾਣਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਦੌਰਾਨ ਪਿੰਡਾਂ ਵਿੱਚ ਸਥਾਪਿਤ ਲੀਗਲ ਏਡ ਕਲੀਨਿਕ ਦੇ ਕਾਰਜਾਂ, ਸੀਨੀਅਰ ਸਟੀਜਨ ਦੀਆਂ ਸਕੀਮਾਂ, ਵਿਕਟਿਮ ਮੁਆਵਜ਼ਾ ਸਕੀਮ ਦੇ ਅਧੀਨ ਤੇਜ਼ਾਬ ਪੀੜਤ, ਸੜਕ ਦੁਰਘਟਨਾ ਜਿਸ ਵਿਚ ਬੰਦਾ ਨਾ-ਮਾਲੂਮ ਹੋਏ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ, ਨੈਸ਼ਨਲ ਲੋਕ ਅਦਾਲਤਾਂ, ਮਹੀਨਾਵਾਰ ਲੋਕ ਅਦਾਲਤਾਂ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਗਈ।ਇਸ ਦੌਰਾਨ ਲੋਕਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਲਈ ਸੁਝਾਅ ਮੰਗੇ।ਇਸ ਮੌਕੇ ਸਕੱਤਰ ਕਾਨੂੰਨੀ ਸੇਵਾਵਾਂ ਕੇ.ਕੇ ਬਾਂਸਲ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਮੁੱਖ ਦਿਵਸਾਂ ਆਦਿ ਬਾਰੇ ਜਾਣਕਾਰੀ ਦਿੱਤੀ ਜ਼ੋ ਕਿ ਮਨਾਏ ਜਾਣਗੇ ਅਤੇ ਉਹਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਏਗਾ।ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲਛਮਣ ਸਿੰਘ ਨੇ ਪੰਜਾਬ ਪੁਲਿਸ ਦੇ ਹਾਜ਼ਰ ਨੁਮਾਇੰਦੇ ਨੂੰ ਕਿਹਾ ਕਿ ਆਉਣ ਵਾਲੇ ਸਰਦੀ ਦੇ ਸੀਜਨ ਦੌਰਾਨ ਪੈਣ ਵਾਲੀ ਧੁੰਦ ਤੋਂ ਦੁਰਘਟਨਾਵਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਵਹੀਕਲਾਂ ਆਦਿ ਤੇ ਰਿਫਲੈਕਟਰ ਲਗਵਾਏ ਜਾਣ।
ਇਸ ਮੌਕੇ ਸਕੱਤਰ, ਜਿਲਾ ਕਾਨੁੰਨੀ ਸੇਵਾਵਾਂ ਅਥਾਰਟੀ, ਕੇ.ਕੇ ਬਾਂਸਲ ਨੇ ਦਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਹੇਠ `ਤੁਸੀਂ ਇਕੱਲੇ ਨਹੀਂ` ਕੰਪੈਨ ਦੇ ਤਹਿਤ ਸੀਨੀਅਰ ਸਟੀਜ਼ਨਾਂ ਲਈ ਜ਼ਿਲੇ ਵਿੱਚ ਇਕ ਟੀਮ ਦਾ ਵੀ ਗਠਨ ਕੀਤਾ ਜਾ ਚੁੱਕਾ ਜੋ ਕਿ ਜਮੀਨੀ ਪੱਧਰ `ਤੇ ਬਜ਼ੁੱਰਗਾਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਗੇ ਤਾਂ ਜੋ ਉਹ ਸਮਾਜ਼ ਵਿਚ ਆਪਣੇ ਹੱਕਾਂ ਤੋਂ ਵਾਂਝੇ ਨਾ ਰਹਿ ਸਕਣ।
ਇਸ ਮੀਟਿੰਗ ਵਿੱਚ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟਰੇਟ, ਬਲਬੀਰ ਰਾਜ ਸਿੰਘ, ਐਸ.ਡੀ.ਐਮ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਫਾਜ਼ਿਲਕਾ, ਮੁਖਤਿਆਰ ਸਿੰਘ, ਐਸ.ਪੀ (ਡੀ, ਯੋਗੇਸ਼ ਕਸਰੀਜਾ ਡਿਪਟੀ ਜ਼ਿਲਾ ਅਟਾਰਨੀ, ਕਰਨ ਮੈਨੀ ਅਤੇ ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਫਾਜ਼ਿਲਕਾ ਮੀਟਿੰਗ ਵਿੱਚ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media