ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ’ਚ ਵਿੱਦਿਆ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਨਾਮਣਾ ਖੱਟ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ‘125ਵਾਂ ਸਥਾਪਨਾ ਦਿਵਸ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਅਦਾਰਿਆਂ ਦੀ ਚੜ੍ਹਦੀ ਕਲਾ ਲਈ ਮੂਲ ਮੰਤਰ ਦਾ ਪਾਠ ਕਰਕੇ ਅਰਦਾਸ ਕੀਤੀ ਗਈ। ਇਸ ਮੌਕੇ ਕੌਂਸਲ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ 125ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆ ਆਪਣੇ ਸੰਦੇਸ਼ ’ਚ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਤੁਸੀਂ ਜ਼ਿੰਦਗੀ ’ਚ ਕਾਮਯਾਬੀ ਹਾਸਲ ਕਰਨੀ ਹੈ ਤਾਂ ਆਪਣੇ ਖੇਤਰ ’ਚ ਸਖ਼ਤ ਮਿਹਨਤ ਕਰੋ।ਇਸ ਮੌਕੇ ਸਰਦੂਲ ਸਿੰਘ ਮੰਨਣ, ਪ੍ਰਿੰਸੀਪਲ ਭੰਗੂ, ਕਮੇਟੀ ਮੈਂਬਰ ਮੁਖਤਿਆਰ ਸਿੰਘ ਅਤੇ ਸਕੂਲ ਸਟਾਫ ਵਲੋਂ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media