ਚੌਂਕ ਮਹਿਤਾ, 23 ਅਕਤੂਬਰ (ਪੰਜਾਬ ਪੋਸਟ-ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀਆਂ ਅੰਡਰ-14 ਵਰਗ ਲੜਕੇ ਅਤੇ ਲੜਕੀਆਂ ਦੀਆਂ ਹਾਕੀ ਟੀਮਾਂ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ, ਸਟੇਟ ਪੱਧਰੀ, ਸੀ.ਬੀ.ਐਸ.ਈ ਨੈਸ਼ਨਲ ਪੱਧਰੀ ਖੇਡਾਂ ਵਿੱਚ ਆਪਣੀ ਦਿਨ-ਰਾਤ ਦੀ ਮਿਹਨਤ ਸਦਕਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਦਿਖਾ ਰਹੀਆਂ ਹਨ।ਹਾਕੀ ਟੀਮਾਂ ਬਾਰੇ ਨਿਵੇਕਲੀ ਜਾਣਕਾਰੀ ਦਿੰਦੇ ਹੋਏ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਡੀ ਅੰਡਰ-14 ਵਰਗ ਲੜਕੀਆਂ ਦੀ ਟੀਮ ‘ਚੋਂ 6 ਖਿਡਾਰਣਾਂ ਰਵਨੀਤ ਕੌਰ, ਜਤਿੰਦਰ ਕੌਰ, ਜੈਸਮੀਨ ਕੌਰ, ਜਸਲੀਨ ਕੌਰ, ਏਕਮਪ੍ਰੀਤ ਕੌਰ ਅਤੇ ਮਹਿਕਦੀਪ ਕੌਰ ਸਟੇਟ ਲੈਵਲ ਸਕੂਲ ਖੇਡਾਂ ਲਈ ਚੁਣੀਆਂ ਗਈਆਂ ਹਨ, ਜੋ ਕਿ 23 ਤੋਂ 25 ਅਕਤੂਬਰ ਤੱਕ ਹਾਕੀ ਸਟੇਡੀਅਮ, ਨਵਾਂਸ਼ਹਿਰ ਵਿਖੇ ਖੇਡਣ ਜਾ ਰਹੀਆਂ ਹਨ।ਇਸੇ ਤਰ੍ਹਾਂ ਲੜਕਿਆਂ ਦੀ ਟੀਮ ‘ਚੋਂ ਹਰਕੀਰਤ ਸਿੰਘ ਅਤੇ ਅਕਾਸ਼ਦੀਪ ਸਿੰਘ ਖਿਡਾਰੀ ਸਟੇਟ ਲੈਵਲ ਸਕੂਲ ਖੇਡਾਂ ਲਈ ਚੁਣੇ ਗਏ ਹਨ, ਜੋ ਕਿ 23 ਤੋਂ 25 ਅਕਤੂਬਰ ਤੱਕ ਹਾਕੀ ਸਟੇਡੀਅਮ, ਮੋਗਾ ਵਿਖੇ ਖੇਡਣ ਜਾ ਰਹੇ ਹਨ।ਇਹਨਾਂ ਖਿਡਾਰੀਆਂ ਦੀ ਹੋਸਲਾਂ ਅਫਜਾਈ ਅਤੇ ਜਿੰਦਗੀ ਵਿੱਚ ਤਰੱਕੀ ਕਰਨ ਲਈ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ, ਅਥਲੈਟਿਕਸ ਕੋਚ ਹਰਭਜਨ ਸਿੰਘ ਰੰਧਾਵਾ ਅਤੇੇ ਸਮੂਹ ਸਟਾਫ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media