ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾ ਇਸ ਵਾਰ ਵੀ ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 29 ਤੇ 30 ਅਕਤੂਬਰ ਨੂੰ ਜਿਲਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਇੰਡਸਟ੍ਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਰਨਾ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਸ਼ੂਧਨ ਮੇਲੇ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਇਕ ਮੀਟਿੰਗ ਦੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਤਰਸੇਮ ਸਿੰਘ, ਡਾ. ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸ਼ਰ ਅਤੇ ਹੋਰ ਜਿਲਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਤ ਕਰਦਿਆਂ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਵਿੱਚ ਜਾਨਵਰਾਂ ਦੇ ਤਰਾਂ-ਤਰਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨਾਂ ਨੇ ਦੱਸਿਆ ਕਿ ਇਸ ਜਿਲਾ ਪੱਧਰੀ ਪਸ਼ੂ ਧੰਨ ਮੇਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਕੁੱਲ 7 ਲੱਖ ਰੁਪਏ ਦੇ ਨਕਦ ਇਨਾਮ ਵੰਡੇ ਜਾਣਗੇ ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਚੰਗੀ ਨਸਲ ਦੇ ਪਸ਼ੂ ਪਾਲਣ ਲਈ ਜਾਣਕਾਰੀ ਵੀ ਮਿਲੇਗੀ।ਉਨਾਂ ਦੱਸਿਆ ਕਿ ਉਪਰੋਕਤ ਮੇਲੇ ਦੋਰਾਨ ਝੋਟਿਆਂ ਦੇ ਨਸਲ ਮੁਕਾਬਲੇ, ਘੋੜੀਆਂ ਦੇ ਨਾਚ, ਦੁੱਧ ਚੋਆਈ ਮੱਝਾਂ ਦੇ ਮੁਕਾਬਲੇ, ਡਾਗ ਸ਼ੋਅ ਅਤੇ ਹੋਰ ਪਸੂਆਂ ਦੇ ਮੁਕਾਬਲੇ ਕਰਵਾਏ ਜਾਣਗੇ।ਉਨਾਂ ਮੀਟਿੰਗ ਦੇ ਦੋਰਾਨ ਪਸ਼ੂਧਨ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵੱਖ ਵੱਖ ਵਿਭਾਗੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।ਉਨਾਂ ਕਿਹਾ ਕਿ ਜਿਲਾ ਪਠਾਨਕੋਟ ਦੇ ਪਸੂ ਪਾਲਕ ਜੋ ਪਸ਼ੂਧਨ ਮੇਲੇ ਵਿੱਚ ਭਾਗ ਲੈਣਾ ਚਾਹੁੰਦੇ ਹਨ ਉਹ ਆਪਣੇ ਨਜਦੀਕੀ ਪਸੂ ਹਸਪਤਾਲ ਵਿੱਚ ਆਪਣੀ ਰਾਜਿਸਟ੍ਰੇਸ਼ਨ ਕਰਵਾ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media