Tuesday, September 1, 2026

ਬੀ.ਬੀ.ਕੇ ਡੀ.ਏ.ਵੀ ਅੰਤਰ-ਕਾਲਜ ਬੌਲ ਬੈਡਮਿੰਟਨ ‘ਚ ਸੈਕਿੰਡ ਰਨਰ ਅੱਪ

PPN2410201705ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਬੌਲ ਬੈਡਮਿੰਟਨ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਜੀ.ਐਨ.ਡੀ.ਯੂ ਅੰਤਰ-ਕਾਲਜ ਬੌਲ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੈਕਿੰਡ ਰਨਰ ਅੱਪ ਰਹੀ ਹੈ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਟੀਮ ਵਿੱਚ ਸ਼ਾਮਲ ਰਾਜਵਿੰਦਰ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਪਵਨਦੀਪ ਕੌਰ, ਮੌਨਿਕਾ, ਨਵਦੀਪ ਕੌਰ, ਚਰਨਜੀਤ ਕੌਰ, ਕਿਰਨਜੀਤ ਕੌਰ ਅਤੇ ਰਾਜਵਿੰਦਰ ਕੌਰ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਕਾਲਜ ਦੀਆਂ ਖਿਡਾਰਣਾਂ ਖੇਡਾਂ ਵਿਚ ਹਮੇਸ਼ਾ ਮੋਹਰੀ ਰਹਅਿਾਂ ਹਨ।ਇਸ ਸਮੇਂ ਸ਼੍ਰੀਮਤੀ ਸਵੀਟੀ ਬਾਲਾ, ਮੁਖੀ ਸਰੀਰਕ ਸਿੱਖਿਆ ਵਿਭਾਗ, ਮਿਸ ਸਵਿਤਾ ਕੁਮਾਰੀ, ਮਿਸ ਗਗਨਪ੍ਰੀਤ ਕੌਰ ਅਤੇ ਫੈਕਲਟੀ ਮੈਂਬਰਾਂ ਨੇ ਇਹਨਾਂ ਖਿਡਾਰਣਾਂ ਨੂੰ ਮੁਬਾਰਕਾਂ ਦਿਤੀਆਂ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply