Friday, September 25, 2026

ਸੰਦੌੜ ਪੁਲਿਸ ਨੇ ਨਾਕਾ ਲਗਾ ਕੇ ਕੀਤੀ ਸਪੈਸ਼ਲ ਚੈਕਿੰਗ

PPN2410201706ਸੰਦੌੜ, 24 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲਸ ਥਾਣਾ ਸੰਦੌੜ ਦੇ ਮੁੱਖ ਅਫਸਰ ਪਵਿੱਤਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਅੱਡਾ ਸੰਦੌੜ ਵਿਖੇ ਟਰੈਫ਼ਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਤੇ ਸਖਤੀ ਅਤੇ ਗੱਡੀਆਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ।ਐਸ.ਐਚ.ਓ ਪਵਿੱਤਰ ਸਿੰਘ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀ ਜਾਵੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਜਰੂਰ ਲਗਾਏ ਜਾਣ ਤਾਂ ਜੋ ਰਾਤ ਦੇ ਸਮੇਂ ਕੋਈ ਹਾਦਸਾ ਨਾ ਵਾਪਰੇ।ਇਸ ਮੌਕੇ ਹੌਲਦਾਰ ਨਾਜਰ ਸਿੰਘ, ਰਾਜਵਿੰਦਰ ਸਿੰਘ, ਕਾਂਸਟੇਬਲ ਕਰਮਜੀਤ ਸਿੰਘ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply