Tuesday, November 24, 2026

ਅੰਡਰ-14 ਅੰਤਰ ਜ਼ਿਲ੍ਹਾ 6ਵੀਆਂ ਬਾਸਕਿਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਮੁਕਾਬਲੇ

PPN2410201713ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਸਕਟਬਾਲ ਲੜਕੀਆਂ ਅੰਡਰ-14 ਗਰੁੱਪ ਅੰਤਰ ਜ਼ਿਲ੍ਹਾ ਟੂਰਨਾਮੈਂਟ ਸ.ਕੰ.ਸ.ਸ.ਸਕੂਲ ਮਾਲ ਰੋਡ ਵਿਖੇ ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਮੁਕਾਬਲੇ ਹੋਏ।ਇਥੇ ਹੋ ਰਹੇ ਮੁਕਾਬਲਿਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸਿ.ਸੈ.) ਰਜੇਸ਼ ਸ਼ਰਮਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ ਦੀ ਪੇ੍ਰਰਣਾ ਦਿੱਤੀ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਆਈਆਂ ਲੜਕੀਆਂ ਦੀਆਂ ਟੀਮਾਂ ਵਿਚੋਂ 10 ਟੀਮਾਂ ਉਨਾਂ ਦੇ ਸਕੂਲ ਮਾਲ ਰੋਡ `ਚ ਠਹਿਰੀਆਂ ਹੋਈਆਂ ਹਨ।ਜਿਨ੍ਹਾਂ ਲਈ ਵਧੀਆ ਰਿਹਾਇਸ਼ ਅਤੇ ਹੋਰ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਏ.ਈ.ਓ ਬਲਵਿੰਦਰ ਸਿੰਘ, ਕੋਚ ਰਵਿੰਦਰ ਸਿੰਘ ਬਿੰਦਾ, ਅਵਤਾਰ ਸਿੰਘ, ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਸੁਨੀਲ ਕੁਮਾਰ, ਸ੍ਰੀਮਤੀ ਸਰਬਜੀਤ ਕੌਰ, ਸੈਮਸਗ ਮੱਟੂ, ਸਤਪਾਲ ਸਿੰਘ, ਰਜੇਸ਼ ਖੰਨਾ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply