Friday, April 24, 2026

ਜੋਗਿੰਦਰ ਸਿੰਘ ਜੋਸ਼ ਦੀ ਮੌਤ `ਤੇ ਗਹਿਰੇ ਦੁੱਖ ਦਾ ਇਜ਼ਹਾਰ

ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 29 ਨੂੰ

Joginder Singh Joshਸਮਰਾਲਾ, 24 ਅਕਤੂਬਰ (ਪੰਜਾਬ ਪੋਸਟ- ਕੰਗ ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਪ੍ਰਸਤ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਜਨਰਲ ਸਕੱਤਰ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਲਾਹਕਾਰ ਜੋਗਿੰਦਰ ਸਿੰਘ ਜੋਸ਼ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ, ਜਿਨਾਂ ਦਾ ਅੰਤਿਮ ਸਸਕਾਰ ਸਥਾਨਕ ਖੰਨਾ ਰੋਡ ਦੇ ਸਮਸ਼ਾਨ ਘਾਟ ਵਿਖੇ ਬੀਤੀ ਸ਼ਾਮ ਕਰ ਦਿੱਤਾ ਗਿਆ।  ਇਸ ਸਬੰਧ ਵਿੱਚ ਸਾਹਿਤ ਸਭਾ ਸਮਰਾਲਾ ਅਤੇ ਅਧਿਆਪਕ ਚੇਤਨਾ ਮੰਚ ਦੀ ਇੱਕ ਸ਼ੋਕ ਮੀਟਿੰਗ ਬਿਹਾਰੀ ਲਾਲ ਸੱਦੀ ਅਤੇ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖਿਆ। ਸੱਦੀ ਨੇ ਕਿਹਾ ਕਿ ਜੋਗਿੰਦਰ ਸਿੰਘ ਜੋਸ਼ ਪੰਜਾਬੀ ਸਾਹਿਤ ਵਿੱਚ ਇੱਕ ਧਰੂ ਤਾਰੇ ਵਾਂਗ ਚਮਕਦਾ ਰਹੇਗਾ, ਉਸ ਦੇ ਅਚਾਨਕ ਤੁਰ ਜਾਣ ਨਾਲ ਨਾ ਪੂਰੇ ਹੋਣ ਵਾਲਾ ਘਾਟਾ ਪਿਆ ਹੈ।ਵਿਜੈ ਕੁਮਾਰ ਨੇ ਕਿਹਾ ਕਿ ਜੋਸ਼ ਜਿਨਾਂ ਨੇ ਆਪਣੀ ਸਾਰੀ ਉਮਰ ਅਧਿਆਪਨ ਕਿੱਤੇ ਅਤੇ ਪੰਜਾਬੀ ਸਾਹਿਤ ਨੂੰ ਸਮਰਪਿਤ ਕੀਤੀ, ਉਨਾਂ ਦੀ ਮੌਤ ਨਾਲ ਪੂਰੇ ਸਮਰਾਲਾ ਹਲਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨਾਂ ਵਿੱਚ ਪ੍ਰਮੁੱਖ ਤੌਰ ਕਮਾਂਡੈਂਟ ਰਸ਼ਪਾਲ ਸਿੰਘ ਪ੍ਰਧਾਨ, ਡਾ. ਪਰਮਿੰਦਰ ਸਿੰਘ ਬੈਨੀਪਾਲ ਸਰਪ੍ਰਸਤ, ਜਗਦੀਸ਼ ਨੀਲੋਂ, ਪ੍ਰੇਮ ਨਾਥ, ਪ੍ਰੇਮ ਸਾਗਰ ਸ਼ਰਮਾ, ਪੁਖਰਾਜ ਸਿੰਘ ਘੁਲਾਲ, ਮੇਘ ਦਾਸ ਜਵੰਦਾ, ਪ੍ਰਿੰਸੀਪਲ ਮਨੋਜ ਕੁਮਾਰ, ਰਘਵੀਰ ਸਿੰਘ ਭਰਤ, ਦਰਸ਼ਨ ਸਿੰਘ ਕੰਗ, ਦੀਪ ਦਿਲਬਰ, ਸੰਦੀਪ ਸਮਰਾਲਾ, ਕਮਲਜੀਤ ਘੁੰਗਰਾਲੀ ਸਿੱਖਾਂ, ਰਾਜੇਸ਼ ਕੁਮਾਰ, ਸੁਰਿੰਦਰ ਵਰਮਾ, ਸਤਿੰਦਰ ਸਿੰਘ ਬੇਗੋਵਾਲ, ਇੰਦਰਜੀਤ ਸਿੰਘ ਕੰਗ, ਹਰਦਮਨਦੀਪ ਸਿੰਘ ਨਾਗਰਾ, ਸਤਿੰਦਰ ਸਿੰਘ, ਮਹਿੰਦਰ ਸਿੰਘ ਮੰਜਾਲੀਆਂ ਆਦਿ ਸ਼ਾਮਲ ਸਨ। ਜੋਗਿੰਦਰ ਸਿੰਘ ਜੋਸ਼ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 29 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤ ਸਾਹਿਬ ਮਾਛੀਵਾੜਾ ਰੋਡ ਸਮਰਾਲਾ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply