Tuesday, July 7, 2026

6ਵੀਆਂ ਬਾਸਕਿਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਵੱਖ-ਵੱਖ ਟੀਮਾਂ ਦੇ ਮੁਕਾਬਲੇ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ)  ਬਾਸਕਟਬਾਲ ਲੜਕੀਆਂ ਅੰਡਰ-14 ਗਰੁੱਪ ਅੰਤਰ ਜ਼ਿਲ੍ਹਾ ਟੂਰਨਾਮੈਂਟ ਸ.ਕੰ.ਸ.ਸ.ਸਕੂਲ ਮਾਲ ਰੋਡ ਵਿਖੇ PPN2510201706ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਮੁਕਾਬਲੇ ਹੋਏ।ਇਥੇ ਹੋ ਰਹੇ ਮੁਕਾਬਲਿਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸਿ.ਸੈ.) ਰਜੇਸ਼ ਸ਼ਰਮਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ ਦੀ ਪੇ੍ਰਰਣਾ ਦਿੱਤੀ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਆਈਆਂ ਲੜਕੀਆਂ ਦੀਆਂ ਟੀਮਾਂ ਵਿਚੋਂ 10 ਟੀਮਾਂ ਉਨਾਂ ਦੇ ਸਕੂਲ ਮਾਲ ਰੋਡ `ਚ ਠਹਿਰੀਆਂ ਹੋਈਆਂ ਹਨ।ਜਿਨ੍ਹਾਂ ਲਈ ਵਧੀਆ ਰਿਹਾਇਸ਼ ਅਤੇ ਹੋਰ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਏ.ਈ.ਓ ਬਲਵਿੰਦਰ ਸਿੰਘ, ਕੋਚ ਰਵਿੰਦਰ ਸਿੰਘ ਬਿੰਦਾ, ਅਵਤਾਰ ਸਿੰਘ, ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਸੁਨੀਲ ਕੁਮਾਰ, ਸ੍ਰੀਮਤੀ ਸਰਬਜੀਤ ਕੌਰ, ਸੈਮਸਗ ਮੱਟੂ, ਸਤਪਾਲ ਸਿੰਘ, ਰਜੇਸ਼ ਖੰਨਾ ਆਦਿ ਹਾਜਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply